ਜੀ ਐਸ ਪੰਨੂ
ਪਟਿਆਲਾ 22 ਜਨਵਰੀ 2021 -ਪਟਿਆਲਾ ਪੁਲਿਸ ਨੇ ਸਪੈਸ਼ਲ ਨਾਕਾਬੰਦੀ ਦੌਰਾਨ ਗੁਰਜਿੰਦਰ ਸਿੰਘ ਉਰਫ ਗੁਰੀ ਪੁੱਤਰ ਗੁਰਤੇਜ਼ ਸਿੰਘ ਵਾਸੀ ਪਿੰਡ ਨੰਦਗੜ੍ਹ ਥਾਣਾ ਭਵਾਨੀਗੜ੍ਹ ਜਿਲਾ ਸੰਗਰੂਰ ਨੂੰ ਕਾਰ ਇੰਡੀਕਾ ਨੰਬਰ PB03 - Q - 3040 ਪਰ ਕਾਬੂ ਕਰਕੇ 35 ਪੇਟੀਆਂ ਸ਼ਰਾਬ ਠੇਕਾ ਦੇਸੀ ਫਸਟ ਚੁਆਇਸ ਹਰਿਆਣਾ ਬਰਾਮਦ ਕੀਤੀਆਂ ਗਈਆਂ ਹਨ । ਸੀ.ਆਈ.ਏ ਸਟਾਫ ਪਟਿਆਲਾ ਅਤੇ ਐਂਟੀ - ਨਾਰਕੋਟਿਕ ਸੈਲ ਪਟਿਆਲਾ ਦੀ ਪੁਲਿਸ ਪਾਰਟੀ ਵੱਲੋਂ ਟੀ - ਪੁਆਇਟ ਬੱਸ ਅੱਡਾ ਪਿੰਡ ਖੇੜਕੀ ਵਿਖੇ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ, ਜਿਥੇ ਆਉਣ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ
ਜਿਸ ਤੇ ਗੁਰਜਿੰਦਰ ਸਿੰਘ ਉਰਫ ਗੁਰੀ ਦੇ ਖਿਲਾਫ ਮੁਕੱਦਮਾ ਐਕਸਾਇਜ ਐਕਟ ਥਾਣਾ ਪਸਿਆਣਾ ਦਰਜ ਕੀਤਾ ਗਿਆ। ਐਸ.ਐਸ.ਪੀ. ਪਟਿਆਲਾ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਗੁਰਜਿੰਦਰ ਸਿੰਘ ਉਰਫ ਗੁਰੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਬਰਾਮਦ ਸ਼ਰਾਬ ਹਰਿਆਣਾ ਵਿਚੋਂ ਕਿੱਥੋਂ ਲੈਕੇ ਆਇਆ ਹੈ। ਗੁਰਜਿੰਦਰ ਸਿੰਘ ਉਰਫ ਗੁਰੀ ਦਾ ਮਾਨਯੋਗ ਅਦਾਲਤ ਪਾਸੋਂ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਉਸ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।