ਅਸ਼ੋਕ ਵਰਮਾ
ਬਠਿੰਡਾ, 23 ਜਨਵਰੀ 2021: ਆਮ ਆਦਮੀ ਪਾਰਟੀ ਬਠਿੰਡਾ ਨੇ ਅੱਜ ਕਿਸਾਨ ਜਥੇਬੰਦੀਆਂ ਵੱਲੋਂ 26 ਜਨਵਰੀ ਨੂੰ ਕੀਤੀ ਜਾਣ ਵਾਲੀ ਟਰੈਕਟਰ ਪਰੇਡ ਦੀ ਹਮਾਇਤ ਵਿੱਚ ਬਠਿੰਡਾ ਸ਼ਹਿਰ ’ਚ ਮੋਟਰਸਾਈਕਲ ਮਾਰਚ ਕੀਤਾ । ਇਸ ਦੀ ਜਾਣਕਾਰੀ ਗੁਰਜੰਟ ਸਿੰਘ ਸਿਵੀਆਂ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਅਤੇ ਨਵਦੀਪ ਸਿੰਘ ਜੀਦਾ ਪ੍ਰਧਾਨ ਬਠਿੰਡਾ ਸ਼ਹਿਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਹਮੇਸ਼ਾ ਹੀ ਕਿਸਾਨਾਂ ਨਾਲ ਖੜੀ ਸੀ ਅਤੇ ਅੱਗੇ ਤੋਂ ਵੀ ਕਿਸਾਨਾਂ ਦੇ ਹੱਕਾਂ ਲਈ ਆਵਾਜ ਬੁਲੰਦ ਕਰਦੀ ਰਹੇਗੀ।
ਉਹਨਾਂ ਦੱਸਿਆ ਕਿ ਇਸ ਮਾਰਚ ਰਾਹੀਂ ਵਪਾਰੀਆਂ, ਮਜਦੂਰਾਂ, ਆੜਤੀਆਂ ਅਤੇ ਛੋਟੇ ਦੁਕਾਨਦਾਰਾਂ ਨੂੰ 26 ਜਨਵਰੀ ਦੀ ਟਰੈਕਟਰ ਪਰੇਡ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਉਹਨਾਂ ਦੱਸਿਆ ਕਿ ਕਿਸਾਨ ਪਰੇਡ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਅਹੁਦੇਦਾਰ ਅਤੇ ਵਰਕਰ ਵਧ ਚੜ ਕੇ ਹਿੱਸਾ ਲੈਣਗੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਐਮ ਐਲ ਏ ਬਲਜਿੰਦਰ ਕੌਰ ਤਲਵੰਡੀ ਸਾਬੋ, ਰਕੇਸ਼ ਪੁਰੀ, ਬਲਕਾਰ ਸਿੰਘ ਭੋਖੜਾ, ਸੁਖਵੀਰ ਬਰਾੜ, ਐਮ ਐਲ ਜਿੰਦਲ , ਅੰਮ੍ਰਿਤ ਅਗਰਵਾਲ, ਅਨਿਲ ਠਾਕੁਰ, ਅਮਰਦੀਪ ਰਾਜਨ, ਐਡਵੋਕੇਟ ਗੁਰਲਾਲ ਸਿੰਘ, ਮਨਜੀਤ ਸਿੰਘ, ਹਰਜਿੰਦਰ ਰਾਏ, ਬੂਟਾ ਸਿੰਘ ਸਿਵੀਆਂ ਅਤੇ ਆਪ ਵਰਕਰ ਸ਼ਾਮਲ ਸਨ।