ਅਸ਼ੋਕ ਵਰਮਾ
ਮਾਨਸਾ, 23 ਜਨਵਰੀ2021 : ਗਣਤੰਤਰ ਦਿਹਾੜੇ ਮੌਕੇ 26 ਜਨਵਰੀ ਨੂੰ ਹੋਣ ਵਾਲੇ ਜ਼ਿਲਾ ਪੱੱਧਰੀ ਸਮਾਗਮ ਦੀ ਅੰਤਿਮ ਰਿਹਰਸਲ ਅੱਜ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਦੇ ਖੇਡ ਸਟੇਡੀਅਮ ਵਿਖੇ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਮੁੱਖ ਮਹਿਮਾਨ ਵਜੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਦੋਂਕਿ ਇਸ ਮੌਕੇ ਐਸ.ਐਸ.ਪੀ. ਸੁਰੇਂਦਰ ਲਾਂਬਾ ਵੀ ਮੌਜੂਦ ਸਨ। ਮੁੱਖ ਮਹਿਮਾਨ ਨੇ ਪਰੇਡ ਟੁਕੜੀਆਂ ਦਾ ਜਾਇਜ਼ਾ ਲਿਆ।ਇਸ ਉਪਰੰਤ ਡੀ.ਐਸ.ਪੀ. ਬੁਢਲਾਡਾ ਪ੍ਰਭਜੋਤ ਕੌਰ ਦੀ ਅਗਵਾਈ ਹੇਠ ਪੰਜਾਬ ਪੁਲਿਸ , ਹੋਮਗਾਰਡਜ਼, ਐਨ ਸੀ ਸੀ, ਸਕਾਊਟ ਅਤੇ ਆਰਮੀ ਬੈਂਡ ਦੀਆਂ ਟੁਕੜੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਮਾਨਸਾ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਕਰਨਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀਆਂ ਸਿਹਤ ਸਾਵਧਾਨੀਆਂ ਦੇ ਚੱਲਦਿਆਂ ਇਸ ਵਾਰ ਗਣਤੰਤਰਤਾ ਦਿਹਾੜੇ ਮੌਕੇ ਇਕੱਠ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਵਿਦਿਆਰਥੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਨਗੇ। ਉਹਨਾ ਇਸ ਮੌਕੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਵੇ।ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਦੱਸਿਆ ਕਿ ਸਮਾਗਮ ਦੇ ਮੱਦੇਨਜ਼ਰ ਸੁਰੱਖਿਆ, ਆਵਾਜਾਈ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਪ੍ਰਬੰਧ ਪੂਰੀ ਤਰਾਂ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਏਡੀਸੀ (ਜ) ਸੁਖਪ੍ਰੀਤ ਸਿੰਘ ਸਿੱਧੂ, ਏਡੀਸੀ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਐਸ.ਪੀ. ਐਚ ਸਤਨਾਮ ਸਿੰਘ ਸਿੱਧੂ, ਐਸ.ਪੀ.ਡੀ. ਦਿਗਵਿਜਯ ਕਪਿਲ, ਐਸ.ਪੀ. ਰਾਕੇਸ਼ ਕੁਮਾਰ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਡੀ.ਐਸ.ਪੀ. ਸੰਜੀਵ ਗੋਇਲ ਅਤੇ ਡੀ.ਐਸ.ਪੀ. ਸਰਬਜੀਤ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।