ਕੁਲਵਿੰਦਰ ਸਿੰਘ
ਅੰਮ੍ਰਿਤਸਰ, 23 ਜਨਵਰੀ 2021 - ਅੰਮ੍ਰਿਤਸਰ ਵਿੱਚ ਏਡੀਸੀਪੀ ਟਰੈਫਿਕ ਨੇ ਨਿਯਮਾਂ ਨੂੰ ਫਾਲੋ ਕਰਨ ਵਾਲੇ ਡਰਾਈਵਰਾਂ ਵਾਸਤੇ ਇਕ ਅਨੋਖਾ ਉਪਰਾਲਾ ਕਰਦੇ ਹੋਏ ਅੰਮ੍ਰਿਤਸਰ ਦੇ ਭੰਡਾਰੀ ਪੁਲ ਟਰੈਫਿਕ ਪੋਸਟ 'ਤੇ ਗੁਲਾਬ ਦਾ ਫੁੱਲ ਦੇ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗੱਲਬਾਤ ਕਰਦੇ ਹੋਏ ਏਡੀਸੀਪੀ ਟਰੈਫਿਕ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਇਹ ਇਕ ਉਪਰਾਲਾ ਹੈ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਦਾ।
ਜ਼ਿਕਰ ਜੋਗ ਹੈ ਕਿ 10 ਜਨਵਰੀ ਤੋਂ ਲੈ ਕੇ ਇੱਕ ਮਹੀਨੇ ਤਕ ਪੂਰੇ ਦੇਸ਼ ਵਿਚ ਟ੍ਰੈਫਿਕ ਮਹੀਨਾ ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਵੱਖ ਵੱਖ ਪ੍ਰੋਗਰਾਮਾਂ ਰਾਹੀਂ ਸਕੂਲੀ ਬੱਚਿਆਂ ਅਤੇ ਆਮ ਜਨਤਾ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਸ ਦੇ ਤਹਿਤ ਹੀ ਏਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ ਦੇ ਉੱਤੇ ਟ੍ਰੈਫਿਕ ਨਿਯਮਾਂ ਨੂੰ ਫਾਲੋ ਕਰਨ ਵਾਲੇ ਵਿਅਕਤੀਆਂ ਨੂੰ ਫੁੱਲ ਭੇਂਟ ਕੀਤਾ ਅਤੇ ਉਨ੍ਹਾਂ ਨੂੰ ਸ਼ਾਬਾਸ਼ ਵੀ ਦਿੱਤੀ। ਇਸ ਮੌਕੇ ਫੁੱਲ ਲੈਣ ਵਾਲੇ ਵਿਅਕਤੀਆਂ ਨੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਜੇਕਰ ਇਨਸਾਨ ਨੂੰ ਉਸ ਦੇ ਚੰਗੇ ਕੀਤੇ 'ਤੇ ਸ਼ਾਬਾਸ਼ ਮਿਲ ਜਾਵੇ ਤਾਂ ਉਸ ਨੂੰ ਭਵਿੱਖ ਵਿੱਚ ਵੀ ਚੰਗਾ ਕਰਨ ਦੀ ਪ੍ਰੇਰਨਾ ਮਿਲਦੀ ਰਹਿੰਦੀ ਹੈ।