ਅਸ਼ੋਕ ਵਰਮਾ
ਬਠਿੰਡਾ, 23 ਜਨਵਰੀ 2021 - ਬਾਬਾ ਫ਼ਰੀਦ ਕਾਲਜ ਆਫ਼ ਇੰਜਨੀਅਰਿੰਗ ਐਂਡ ਟੈਕਨਾਲੋਜੀ, ਬਠਿੰਡਾ ਵਿਖੇ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਹਨਾਂ ਦੀ ਪਲੇਸਮੈਂਟ ਲਈ ਕੀਤੇ ਉਪਰਾਲਿਆਂ ਦੀ ਬਦੌਲਤ ਆਈ.ਟੀ. ਖੇਤਰ ਦੀ ਨਾਮਵਰ ਕੰਪਨੀ ਟਾਟਾ ਕੰਸਲਟੈਂਸੀ ਸਰਵਿਸ਼ਜ਼ (ਟੀ.ਸੀ.ਐੱਸ.) ਨੇ ਪਲੇਸਮੈਂਟ ਡਰਾਈਵ ਦੌਰਾਨ ਕਾਲਜ ਦੇ ਇੱਕ ਵਿਦਿਆਰਥੀ ਨੂੰ ਨੌਕਰੀ ਲਈ ਚੁਣਿਆ ਹੈ। ਟਾਟਾ ਕੰਸਲਟੈਂਸੀ ਸਰਵਿਸ਼ਜ਼ (ਟੀ.ਸੀ.ਐੱਸ.) ਦੀ ਪਲੇਸਮੈਂਟ ਡਰਾਈਵ ਦੌਰਾਨ ਕੰਪਨੀ ਵੱਲੋਂ ਆਨਲਾਈਨ ਟੈਸਟ ਲਿਆ ਗਿਆ ਅਤੇ ਫਿਰ ਇੰਟਰਵਿਊ ਕੀਤੀ ਗਈ ।
ਵਿਦਿਆਰਥੀਆਂ ਨੇ ਪੂਰੇ ਹੌਸਲੇ ਅਤੇ ਸਵੈ-ਵਿਸ਼ਵਾਸ਼ ਨਾਲ ਇੰਟਰਵਿਊ ਦਿੱਤੀ। ਵਿਦਿਆਰਥੀਆਂ ਦੇ ਤਕਨੀਕੀ ਗਿਆਨ ਅਤੇ ਇੰਡਸਟਰੀ ਨਾਲ ਸਬੰਧਤ ਸਮਝ ਅਤੇ ਜਾਣਕਾਰੀ ਤੋਂ ਕੰਪਨੀ ਦੇ ਅਧਿਕਾਰੀ ਬਹੁਤ ਪ੍ਰਭਾਵਿਤ ਹੋਏ।ਵਿਦਿਆਰਥੀਆਂ ਦੀ ਸੰਚਾਰ ਭਾਸ਼ਾ, ਕੰਪਿਊਟਰ ਜਾਣਕਾਰੀ, ਆਮ ਗਿਆਨ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਟਾਟਾ ਕੰਸਲਟੈਂਸੀ ਸਰਵਿਸ਼ਜ਼ (ਟੀ.ਸੀ.ਐੱਸ.) ਦੇ ਅਧਿਕਾਰੀਆਂ ਵੱਲੋਂ ਕੰਪਿਊਟਰ ਸਾਇੰਸ ਐਂਡ ਇੰਜਨੀਅਰਿੰਗ ਦੇ ਵਿਦਿਆਰਥੀ ਲੋਕੇਸ਼ ਸਿੰਗਲਾ (ਬੈਚ 2017-21) ਨੂੰ ਅਸਿਸਟੈਂਟ ਸਾਫ਼ਟਵੇਅਰ ਇੰਜੀਨੀਅਰ ਵਜੋਂ 3.36 ਲੱਖ ਸਲਾਨਾ ਦੇ ਪੈਕੇਜ ’ਤੇ ਨੌਕਰੀ ਲਈ ਚੁਣ ਲਿਆ ਗਿਆ।
ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਅਤੇ ਕਾਲਜ ਦੇ ਪਿ੍ਰੰਸੀਪਲ ਡਾ. ਮਨੀਸ਼ ਗੋਇਲ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਇੰਡਸਟਰੀ ਅਤੇ ਕਾਰਪੋਰੇਟ ਜਗਤ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਸਿਖਲਾਈ ਅਤੇ ਹੁਨਰ ਪ੍ਰਦਾਨ ਕਰਨਾ ਹੈ। ਉਹਨਾਂ ਨੌਕਰੀ ਲਈ ਚੁਣੇ ਗਏ ਹੋਣਹਾਰ ਵਿਦਿਆਰਥੀ ਨੂੰ ਇਸ ਸਫ਼ਲਤਾ ਲਈ ਵਧਾਈ ਦਿੱਤੀ । ਉਹਨਾਂ ਟਾਟਾ ਕੰਸਲਟੈਂਸੀ ਸਰਵਿਸ਼ਜ਼ (ਟੀ.ਸੀ.ਐੱਸ.) ਦੇ ਅਧਿਕਾਰੀਆਂ ਦਾ ਵੀ ਸੰਸਥਾ ਦੇ ਵਿਦਿਆਰਥੀ ਨੂੰ ਨੌਕਰੀ ਦਾ ਮੌਕਾ ਪ੍ਰਦਾਨ ਕਰਨ ਲਈ ਧੰਨਵਾਦ ਕੀਤਾ।