ਅਸ਼ੋਕ ਵਰਮਾ
ਬਠਿੰਡਾ, 24 ਜਨਵਰੀ 2021 - ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਅੱਜ ਇੰਟਰਨੈਸ਼ਨਲ ਡੇਅ ਆਫ ਐਜ਼ੂਕੇਸ਼ਨ ਅਤੇ ਬੇਟੀ ਬਚਾਓ ਬੇਟੀ ਪੜ੍ਹਾਓ ਦਿਵਸ ਨੂੰ ਸਮਰਪਿਤ ਸਥਾਨਕ ਗੁਰੂ ਨਾਨਕ ਪੁਰਾ ਵਿਖੇ ਇੱਕ ਸੰਖੇਪ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਲੰਟੀਅਰਾਂ ਵੱਲੋਂ ਆਰਥਿਕ ਪੱਖੋਂ ਕਮਜੋਰ ਪਰਿਵਾਰਾਂ ਦੇ ਬੱਚਿਆਂ ਨੂੰ 100 ਕਾਪੀਆਂ, 50 ਪੈਨਸਿਲਾਂ ਅਤੇ 50 ਪੈਨ ਆਦਿ ਵੰਡੇ ਗਏ ਤਾਂ ਕਿ ਇਸ ਸ਼ੁਭ ਦਿਨ ਤੇ ਬੇਟੀਆਂ ਨੂੰ ਪ੍ਰੇਰਣਾ ਮਿਲੇ ਅਤੇ ਉਹ ਪੜ੍ਹ ਲਿਖ ਕੇ ਅੱਗੇ ਵਧਣ। ਇਸ ਮੌਕੇ ਸੰਸਥਾ ਵਲੰਟੀਅਰ ਅੰਕਿਤਾ ਨੇ ਕਿਹਾ ਕਿ ਸੰਸਥਾ ਵੱਲੋਂ ਬੱਚਿਆਂ ਲਈ ਮੁਫ਼ਤ ਟਿਊਸ਼ਨ ਸੈਂਟਰ ਵੀ ਖੋਲੇ ਜਾਂਦੇ ਹਨ। ਇਸ ਤੋਂ ਇਲਾਵਾ ਜੇਕਰ ਕੋਈ ਬੱਚਾ ਆਰਥਿਕ ਤੰਗੀ ਕਾਰਨ ਪੜ ਨਹੀਂ ਸਕਦਾ ਤਾਂ ਸਾਡੀ ਸੰਸਥਾ ਉਸ ਬੱਚੇ ਨੂੰ ਪੜ੍ਹਨ ’ਚ ਵੀ ਮੱਦਦ ਕਰਦੀ ਹੈ। ਇਸ ਮੌਕੇ ਇਲਾਕਾ ਵਾਸੀਆਂ ਅਤੇ ਬੱਚਿਆਂ ਦੇ ਮਾਪਿਆਂ ਨੇ ਸੰਸਥਾ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਵੱਲੋਂ ਜੋ ਅੱਜ ਬੱਚਿਆਂ ਦੀ ਇਹ ਮੱਦਦ ਕੀਤੀ ਗਈ ਹੈ ਸ਼ਲਾਘਾਯੋਗ ਹੈ ਅਸੀਂ ਉਮੀਦ ਕਰਦੇ ਹਾਂ ਕਿ ਇਨਾਂ ਬੱਚਿਆਂ ਦਾ ਸਾਥ ਭਵਿੱਖ ਵਿਚ ਵੀ ਇਸੇ ਤਰਾਂ ਮਿਲਦਾ ਰਹੇਗਾ। ਇਸ ਮੌਕੇ ਯੂਥ ਵਲੰਟੀਅਰ ਨੀਤੂ ਸ਼ਰਮਾ, ਸਪਨਾ,ਸਿੰਪਲ, ਕਿਰਨ, ਰਾਣੀ, ਵੀਨਾ, ਸੱਚਵਿੰਦਰ, ਗੁਰਦਰਸ਼ਨ ਅਤੇ ਹੋਰ ਮੈਂਬਰ ਹਾਜਰ ਸਨ।