← ਪਿਛੇ ਪਰਤੋ
ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ 2021-ਗਣਤੰਤਰਤਾ ਦਿਵਸ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਸਬੰਧੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਨੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਫੁੱਲ ਡਰੈਸ ਰਿਹਰਸਲ ਦਾ ਜਾਇਜਾ ਲਿਆ ਤੇ ਰਾਸ਼ਟਰੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰਤਾ ਦਿਵਸ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਇਸ ਸਮਾਗਮ ਮੌਕੇ ਮਨਪ੍ਰੀਤ ਸਿੰਘ ਬਾਦਲ ਵਿੱਤ ਤੇ ਖਜ਼ਾਨਾ ਮੰਤਰੀ ਪੰਜਾਬ ਸਵੇਰੇ 9.58 ਵਜੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਪਰੇਡ ਤੋਂ ਸਲਾਮੀ ਲੈਣਗੇ। ਉਨ੍ਹਾਂ ਸਾਰੇ ਵਿਭਾਗਾਂ ਦੇ ਮੁੱਖੀਆਂ ਨੂੰ ਮੀਟਿੰਗ ਦੌਰਾਨ ਹਦਾਇਤ ਕੀਤੀ ਕਿ ਕੌਮੀ ਸਮਾਗਮ ਨੂੰ ਨੇਪਰੇ ਚਾੜ੍ਹਣ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਾ ਛੱਡੀ ਜਾਵੇ। ਇਸ ਮੌਕੇ ਸੀ.ਸੁਡਰਵਿਲੀ ਐਸ.ਐਸ.ਪੀ ਵੀ ਮੌਜੂਦ ਸਨ।
Total Responses : 189