ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 24 ਜਨਵਰੀ 2021 - ਜ਼ਿਲ੍ਹੇ ਦੇ ਪਿੰਡ ਬੱਲਮਗੜ੍ਹ ਵਿਖੇ ਇੱਕ ਔਰਤ ਨਾਲ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਪੀੜਤਾ ਦੀ ਸ਼ਿਕਾਇਤ ’ਤੇ ਥਾਣਾ ਸਦਰ ਪੁਲਸ ਨੇ ਮਾਮਲਾ ਵੀ ਦਰਜ ਕੀਤਾ ਹੈ। ਥਾਣਾ ਸਦਰ ਦੇ ਐਸਐਚਓ ਪ੍ਰੇਮ ਨਾਥ ਨੇ ਦੱਸਿਆ ਕਿ ਪਿੰਡ ਬੱਲਮਗੜ੍ਹ ਵਾਸੀ ਇੱਕ ਔਰਤ ਨੇ ਸ਼ਿਕਾਇਤ ਦਰਜ ਕਰਾਈ ਹੈ ਕਿ ਉਸਦੇ ਪਿੰਡ ਤੇ ਉਸਦੇ ਗੁਆਂਢੀ ਨੇ 22 ਜਨਵਰੀ ਦੀ ਰਾਤ ਨੂੰ ਉਸਨੂੰ ਡਰਾ ਧਮਕਾ ਕੇ ਉਸ ਨਾਲ ਬਲਾਤਕਾਰ ਕੀਤਾ ਹੈ। ਪੀੜ੍ਹਤ ਔਰਤ ਨੇ ਦੱਸਿਆ ਕਿ ਉਸਦੇ ਦੋ ਛੋਟੇ-ਛੋਟੇ ਬੱਚੇ ਹਨ। ਦੋਸ਼ੀ ਨੇ ਉਨ੍ਹਾਂ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ, ਜਿਸ ਕਰਕੇ ਉਹ ਡਰ ਗਈ ਤੇ ਬਾਅਦ ਵਿੱਚ ਉਸ ਨਾਲ ਬਲਾਤਕਾਰ ਕੀਤਾ ਗਿਆ, ਜਿਸ ਤੋਂ ਬਾਅਦ ਉਸਨੇ ਇਹ ਗੱਲ ਆਪਣੇ ਘਰਦਿਆਂ ਨੂੰ ਦੱਸੀ, ਜਿੰਨ੍ਹਾਂ ਹੁਣ ਥਾਣੇ ਵਿਖੇ ਸ਼ਿਕਾਇਤ ਦਰਜ ਕਰਾਈ ਹੈ। ਐਸਐਚਓ ਪ੍ਰੇਮ ਨਾਥ ਨੇ ਦੱਸਿਆ ਕਿ ਪੀੜ੍ਹਤ ਔਰਤ ਦੀ ਸ਼ਿਕਾਇਤ ਤੋਂ ਬਾਅਦ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।