ਹਰੀਸ਼ ਕਾਲੜਾ
- 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਸਮਾਗਮ ਦੀ ਨਹਿਰੂ ਸਟੇਡੀਅਮ 'ਚ ਹੋਈ ਫੂਲ ਡਰੈਸ ਰਿਹਰਸਲ
ਰੂਪਨਗਰ, 24 ਜਨਵਰੀ 2021 - 26 ਜਨਵਰੀ ਨੂੰ ਮਨਾਏ ਜਾਣ ਵਾਲੇ ਗਣਤੰਤਰ ਦਿਵਸ ਮੌਕੇ ਸਥਾਨਕ ਨਹਿਰੂ ਸਟੇਡੀਅਮ ਵਿੱਚ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਸ੍ਰੀ ਬ੍ਰਹਮ ਮਹਿੰਦਰਾ ,ਕੈਬਨਿਟ ਮੰਤਰੀ, ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਅਤੇ ਸ਼ਿਕਾਇਤ ਨਿਵਾਰਨ ਮੰਤਰੀ ਪੰਜਾਬ ਸਰਕਾਰ, ਕੌਮੀ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਅੱਜ ਨਹਿਰੂ ਸਟੇਡੀਅਮ ਸਟੇਡੀਅਮ ਵਿਖੇ ਫੁਲ ਡਰੈਸ ਰਿਹਰਸਲ ਉਪਰੰਤ ਦਿਤੀ। ਡਿਪਟੀ ਕਮਿਸ਼ਨਰ ਸ਼੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਇਸ ਵਾਰ ਕਰੋਨਾ ਵਾਇਰਸ ਦੇ ਮੱਦੇਨਜ਼ਰ ਅਤੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਸਮਾਗਮ ਨੂੰ ਸੰਖੇਪ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਨਹੀਂ ਕੀਤੇ ਜਾਣਗੇ।
ਫੁਲ ਡਰੈਸ ਰਿਹਰਸਲ ਦੌਰਾਨ ਤਿਰੰਗਾ ਲਹਿਰਾਉਣ ਉਪਰੰਤ ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਡਾ.ਅਖਿਲ ਚੌਧਰੀ ਨਾਲ ਲੋੜੀਂਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਤਾਕੀਦ ਕੀਤੀ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਭਾਵੇਂ ਇਸ ਸਮਾਗਮ ਵਿਚ ਸੱਭਿਆਚਾਰਕ ਪ੍ਰੋਗਰਾਮ ਨਹੀਂ ਕੀਤੇ ਜਾਣਗੇ ਪਰ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵੱਲੋਂ ਆਪਣੀ ਕਾਰਗੁਜ਼ਾਰੀ ਨੂੰ ਦਰਸਾਉਂਦੀਆਂ ਝਾਕੀਆਂ ਦਾ ਮੰਚਨ ਕੀਤਾ ਜਾਵੇਗਾ।