ਹਰੀਸ਼ ਕਾਲੜਾ
ਢੇਰ, 23 ਜਨਵਰੀ 2021 : ਪੂਰੇ ਦੇਸ ਵਿੱਚ 24 ਜਨਵਰੀ ਨੂੰ ਰਾਸਟਰੀ ਬਾਲੜੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਾਰ ਸੂਬੇ ਦੀਆਂ ਬਾਲੜੀਆਂ ਨੂੰ ਸਮਾਰਟ ਫੋਨ ਦਾ ਤੋਹਫਾ ਦਿੱਤਾ ਹੈ। ਔਰਤਾਂ ਨੂੰ ਸਰਕਾਰੀ ਨੋਕਰੀਆਂ ਵਿੱਚ 33 % ਰਾਖਵਾਂ ਕਰਨ ਦਿੱਤਾ ਜਾ ਰਿਹਾ ਹੈ। ਔਰਤਾਂ ਨੂੰ ਪੰਚਾਇਤੀ ਰਾਜ ਸੰਸਥਾਵਾਂ ਅਤੇ ਸਹਿਰੀ ਸਥਾਨਕ ਸਰਕਾਰ ਸੰਸਥਾਵਾਂ ਦੀਆਂ ਚੋਣਾਂ ਵਿੱਚ 50 % ਰਾਖਵਾਂਕਰਨ ਦਿੱਤਾ ਹੈ। ਰਾਜ ਦੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ 50 % ਕਿਰਾਏ ਵਿੱਚ ਛੋਟ ਦੇਣ ਦੀ ਯੋਜਨਾ ਵੀ ਉਲੀਕੀ ਜਾ ਰਹੀ ਹੈ।
ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਜਿਲਾ ਪ੍ਰੀਸ਼ਦ ਰੂਪਨਗਰ ਦੀ ਚੇਅਰਪਰਸਨ ਸ੍ਰੀਮਤੀ ਕ੍ਰਿਸ਼ਨਾ ਦੇਵੀ ਨੇ ਅੱਜ ਪਿੰਡ ਬਰ੍ਹਮਪੁਰ,ਢੇਰ ਵਿਖੇ ਰਾਸਟਰੀ ਬਾਲੜੀ ਦਿਵਸ ਸਬੰਧੀ ਗੱਲਬਾਤ ਕਰਦਿਆਂ ਕੀਤਾ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜਦੇ ਬਾਰਵੀਂ ਜਮਾਤ ਦੇ ਬੱਚਿਆਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਯੋਜਨਾ 'ਪੰਜਾਬ ਸਮਾਰਟ ਕੁਨੈਕਟ ਸਕੀਮ' ਸੁਰੂ ਕੀਤੀ ਹੋਈ ਹੈ। ਇਸ ਯੋਜਨਾ ਤਹਿਤ ਜਿਲਾ ਰੂਪਨਗਰ ਦੇ ਵਿਦਿਆਰਥੀਆਂ ਨੂੰ ਇਨਾਂ ਸਮਾਰਟ ਫੋਨਾਂ ਦੀ ਵੰਡ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ 12ਵੀ ਜਮਾਤ ਦੇ 1 ਲੱਖ 73 ਹਜ਼ਾਰ 823 ਵਿਦਿਆਰਥੀਆਂ (ਲੜਕੇ-ਲੜਕੀਆਂ) ਨੂੰ ਇਹ ਸਮਾਰਟ ਫੋਨ ਦਿੱਤੇ ਜਾਣੇ ਹਨ, ਜਿਹਨਾਂ ਵਿੱਚ 86915 ਕੁੜੀਆਂ ਹਨ। ਉਨਾਂ ਕਿਹਾ ਕਿ ਇਹ ਸਕੀਮ ਸਮਾਰਟ ਫੋਨ ਜਰੀਏ ਨੌਜਵਾਨਾਂ ਦਾ ਖਾਸ ਕਰਕੇ ਕੁੜੀਆਂ ਦੇ ਡਿਜ਼ੀਟਲ ਸਸ਼ਕਤੀਕਰਨ ਵੱਲ ਮੀਲ ਪੱਥਰ ਸਾਬਤ ਹੋਵੇਗੀ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਨੌਜਵਾਨਾਂ ਨੂੰ ਸਮੇ ਦੇ ਹਾਣੀ ਬਣਾਉਣ ਲਈ ਸਮਾਰਟ ਫੋਨ ਦੇਣ ਦਾ ਉਪਰਾਲਾ ਕੀਤਾ ਹੈ, ਜਿਸ ਲਈ ਸਾਲ 2018-19 ਦੇ ਬਜ਼ਟ ਵਿੱਚ ਹੀ 92 ਕਰੋੜ ਰੁਪਏ ਵਿਸੇਸ਼ ਤੌਰ ਤੇ ਰੱਖੇ ਗਏ ਸਨ. ਸਮਾਰਟ ਫੋਨ ਦੇ ਨਾਲ ਬੱਚੇ ਆਧੁਨਿਕ ਸਿੱਖਿਆ, ਕਿੱਤੇ ਦੀ ਚੋਣ, ਕਿੱਤਾਮੁੱਖੀ ਸਿੱਖਿਆ, ਰੋਜ਼ਗਾਰ ਮੌਕਿਆਂ ਅਤੇ ਹੋਰ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣਗੇ. ਆਧੁਨਿਕ ਸਹੂਲਤਾਂ ਨਾਲ ਲੈਸ ਇਸ ਮੋਬਾਇਲ ਵਿੱਚ ਸਿੱਖਿਆ ਨਾਲ ਸਬੰਧਤ ਸਾਰੇ ਐਪ, ਐਮ-ਸੇਵਾ, ਕੈਪਟਨ ਕੁਨੈਕਟ ਅਤੇ ਹੋਰ ਫੀਚਰ ਪਹਿਲਾਂ ਹੀ ਇੰਨਸਟਾਲ ਹਨ. ਇਸ ਯੋਜਨਾ ਨਾਲ ਉਨਹਾਂ ਨੂੰ ਕੋਵਿਡ 19 ਦੌਰਾਨ ਘਰ ਬੈਠ ਕੇ ਆਪਣੀ ਪੜਹਾਈ ਨੂੰ ਜਾਰੀ ਰੱਖਣ ਵਿੱਚ ਬਹੁਤ ਸਹਾਰਾ ਮਿਲੇਗਾ. ਉਨਹਾਂ ਕਿਹਾ ਕਿ ਅੱਜ ਇਸ ਤਕਨੀਕ ਦੇ ਯੁੱਗ ਵਿੱਚ ਬਿਨਾਂ ਮੋਬਾਇਲ ਫੋਨ ਅਤੇ ਇੰਟਰਨੈਟ ਸੁਵਿਧਾ ਤੋ ਸਮੇ ਦੇ ਹਾਣੀ ਬਣਨ ਵਿੱਚ ਕਾਫੀ ਮੁਸ਼ਕਿਲਾਂ ਪੇਸ਼ ਆਉਦੀਆਂ ਹਨ।