← ਪਿਛੇ ਪਰਤੋ
ਮੋਹਾਲੀ, 24 ਜਨਵਰੀ 2021 - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਜ਼ਿਲਾ ਸਹਾਇਕ ਆਬਜ਼ਰਵਰ ਚਰਨਜੀਤ ਸਿੰਘ ਬਰਾੜ ਨੇ ਮੋਹਾਲੀ ਦੇ ਸਾਬਕਾ ਮੇਅਰ ਅਤੇ ਆਜ਼ਾਦ ਉਮੀਦਵਾਰ ਵਲੋਂ ਲਗਾਏ ਦੋਸ਼ਾਂ ਦਾ ਖੰਡਨ ਕਰਦਿਆਂ ਬੇਬੁਨਿਆਦ ਦੱਸਿਆ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਵਲੋਂ ਪਹਿਲਾਂ ਹੀ ਸਾਰੀਆਂ ਰਾਜਨੀਤਿਕ ਧਿਰਾਂ ਨੂੰ ਕਿਸਾਨੀ ਝੰਡੇ ਜਾਂ ਕਿਸਾਨੀ ਨਾਲ ਸਬੰਧਤ ਬੋਰਡ ਜਾਂ ਝੰਡੀ ਵਰਤਣ ਦੀ ਮਨਾਹੀ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਕੋਈ ਵੀ ਰਾਜਸੀ ਆਗੂ ਜਾਂ ਪਾਰਟੀ ਕਰਦੀ ਤਾਂ ਕਿਸਾਨਾਂ ਨੇ ਉਸ ਦਾ ਵਿਰੋਧ ਕਰਨਾ ਹੀ ਸੀ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਆਜ਼ਾਦ ਉਮੀਦਵਾਰ ਕਿਸਾਨੀ ਸੰਘਰਸ਼ ਵਾਲਾ ਬੋਰਡ ਲਗਾ ਕੇ ਸਿਆਸੀ ਲਹਾ ਲੈਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਹਰ ਪਾਰਟੀ ਨੂੰ ਆਪਣੇ ਹੀ ਨਿਸ਼ਾਨ ’ਤੇ ਚੋਣ ਲੜਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਆਜ਼ਾਦ ਧੜ੍ਹੇ ਦੇ ਪੱਲੇ ਕੁੱਝ ਨਾ ਹੋਣ ਕਰ ਕੇ ਅਜਿਹੀ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ।
Total Responses : 934