← ਪਿਛੇ ਪਰਤੋ
ਅਸ਼ੋਕ ਵਰਮਾ ਮਾਨਸਾ, 25 ਜਨਵਰੀ 2021: ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਸੰਘਰਸ਼ ਦੌਰਾਨ ਅੱਜ ਦਾ ਦਿਨ ਮਾਨਸਾ ਜਿਲ੍ਹ ਰਹੀ ਦੁਖਦਾਇਕ ਰਿਹਾ ਜਿੱਥੋਂ ਦਾ ਇੱਕ ਹੋ ਕਿਸਾਨ ਦਿੱਲੀ ਮੋਰਚੇ ’ਚ ਸ਼ਹੀਦ ਹੋਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਿੰਗੜ ਦਾ ਕਿਸਾਨ ਗੁਰਮੀਤ ਸਿੰਘ ਪੁੱਤਰ ਗੁਰਨਾਮ ਸਿੰਘ ਐਤਵਾਰ ਨੂੰ ਹੀ ਟਰੈਕਟਰ ਲੈ ਕੇ ਗਣਤੰਤਰ ਦਿਵਸ ਮੌਕੇ ਕੀਤੀ ਜਾਣ ਵਾਲੀ ਕਿਸਾਨ ਪਰੇਡ ‘ਚ ਸ਼ਾਮਲ ਹੋਣ ਲਈ ਦਿੱਲੀ ਗਿਆ ਸੀ । ਦੱਸਿਆ ਜਾਂਦਾ ਹੈ ਕਿ ਉਸ ਨੂੰ ਅੱਜ ਸਵੇਰ ਵਕਤ ਦਿਲ ਦਾ ਦੌਰਾ ਪੈ ਗਿਆ ਜਿਸ ਤੋਂ ਬਾਅਦ ਇਸ ਕਿਸਾਨ ਨੂੰ ਬਹਾਦਰਗੜ੍ਹ ਦੇ ਇੱਕ ਹਸਪਤਾਲ ‘ਚ ਇਲਾਜ ਲਈ ਲਿਆਂਦਾ ਗਿਆ ਜਿੱਥੇ ਉਹ ਯਤਨਾਂ ਦੇ ਬਾਵਜੂਦ ਦਮ ਤੋੜ ਗਿਆ। ਪਤਾ ਲੱਗਿਆ ਹੈ ਕਿ ਕਿਸਾਨ ਗੁਰਮੀਤ ਸਿੰਘ ਪਿਛਲੇ ਲੰਮੇ ਸਮੇ ਤੋਂਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨਾਲ ਜੁੜਿਆ ਹੋਇਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੇ ਜ਼ਿਲ੍ਹਾ ਜਨਰਲ ਸਕੱਤਰ ਮਹਿੰਦਰ ਸਿੰਘ ਭੈਣੀਬਾਘਾ ਦਾ ਕਹਿਣਾ ਸੀ ਕਿ ਕਿਸਾਨ ਗੁਰਮੀਤ ਸਿੰਘ ਕਿਸਾਨ ਮੋਰਚੇ ਦਾ ਸ਼ਹੀਦ ਹੈ ਜਿਸ ਦਾ ਜੱਥੇਬੰਦੀ ਦੀਆਂ ਰਿਵਾਇਤਾਂ ਅਨੁਸਾਰ ਅੰਤਮ ਸਸਕਾਰ ਕੀਤਾ ਜਾਏਗਾ। ਉਹਨਾਂ ਦੱਸਿਆ ਕਿ ਕਿਸਾਨਾਂ ਦੀਆਂ ਸ਼ਹੀਦੀਆਂ ਲਈ ਮੋਦੀ ਸਰਕਾਰ ਜਿੰਮਵਾਰ ਹੈ ਜਿਸ ਨੇ ਕਿਸਾਨਾਂ ਦੀਆਂ ਜਮੀਨਾਂ ਤੇ ਕਾਰਪੋਰੇਟ ਘਰਾਣਿਆਂ ਨੂੰ ਕਬਜਾ ਕਰਵਾਉਣ ਲਈ ਸਾਮਰਾਜੀ ਮੁਲਕਾਂ ਦੇ ਇਸ਼ਾਰੇ ਤੇ ਕਾਲੇ ਖੇਤੀ ਕਾਨੂੰਨ ਲਿਆਂਦੇ ਹਨ। ਕਿਸਾਨ ਆਗੂ ਨੇ ਸ਼ਹੀਦ ਕਿਸਾਨ ਗੁਰਮੀਤ ਸਿੰਘ ਦੇ ਪ੍ਰੀਵਾਰ ਦਾ ਸਰਕਾਰੀ ਅਤੇ ਪ੍ਰਾਈਵੇਟ ਕਰਜੇ ਸਮੇਤ ਸਮੁੱਚਾ ਕਰਜਾ ਮੁਆਫ ਕਰਨ, ਪੰਜ ਲੱਧਖ ਰੁਪਏ ਮੁਆਵਜਾ ਅਤੇ ਪ੍ਰੀਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਉਹਨਾਂ ਆਖਿਆ ਕਿ ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਏਗਾ।
Total Responses : 936