ਗਣਤੰਤਰ ਦਿਵਸ ਦੀ ਫੁੱਲ ਡਰੈੱਸ ਰਿਹਰਸਲ ਹੋੋਈ
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਲਿਆ ਪ੍ਰਬੰਧਾ ਦਾ ਜਾਇਜ਼ਾ
ਪਰਵਿੰਦਰ ਸਿੰਘ ਕੰਧਾਰੀ
ਫਰੀਦਕੋੋਟ 25 ਜਨਵਰੀ 2021: 72ਵੇਂ ਗਣਤੰਤਰ ਦਿਵਸ ਦੇ ਜ਼ਿਲਾ ਪੱਧਰੀ ਸਮਾਗਮ ਇਥੋੋਂ ਦੇ ਨਹਿਰੂ ਸਟੇਡੀਅਮ ਵਿਖੇ ਪੂਰੀ ਸ਼ਰਧਾ ਅਤੇ ਧੂਮਧਾਮ ਨਾਲ ਕੋੋਵਿਡ ਸਾਵਧਾਨੀਆਂ ਵਰਤ ਕੇ ਮਨਾਇਆ ਜਾਵੇਗਾ । ਜਿਸ ਸਬੰਧੀ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ।ਇਸ ਜਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਰਵਿੰਦਰ ਕੁਮਾਰ ਕੌੌਸਿ਼ਕ ਕਮਿਸ਼ਨਰ ਫਰੀਦਕੋੋਟ ਡਵੀਜ਼ਨਲ ਹੋੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਜਿਲ੍ਹਾ ਵਾਸੀਆਂ ਨੂੰ ਸੰਬੋੋਧਨ ਕਰਨਗੇ।ਇਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਦੀ ਅਗਵਾਈ ਹੇਠ ਹੋੋਈ।ਇਸ ਮੌੌਕੇ ਐਸ.ਐਸ.ਪੀ. ਸ: ਸਵਰਨਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ: ਗੁਰਜੀਤ ਸਿੰਘ, ਮਿਸ ਪੂਨਮ ਸਿੰਘ ਐਸ.ਡੀ.ਐਮ. ਫਰੀਦਕੋੋੋਟ ਵਿਸ਼ੇਸ਼ ਤੌੌਰ ਤੇ ਹਾਜ਼ਰ ਸਨ।
ਇਸ ਉਪਰੰਤ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਕੋਵਿਡ-19 ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਸ ਵਾਰ ਗਣਤੰਤਰ ਦਿਵਸ ਮੌਕੇ ਬੱਚਿਆਂ ਦਾ ਪੀ. ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਨਹੀਂ ਕਰਵਾਈਆਂ ਜਾ ਰਹੀਆਂ। ਉਨਾਂ ਦੱਸਿਆ ਕਿ ਸਮਾਗਮ ਦੌਰਾਨ ਕੁਝ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਕੋੋਵਿਡ ਸਾਵਧਾਨੀਆਂ ਨੂੰ ਧਿਆਨ ਵਿੱਚ ਰੱਖ ਕੇ ਧੂਮਧਾਮ ਨਾਲ ਮਨਾਇਆ ਜਾਵੇ ਕਿਉਂਕਿ 26 ਜਨਵਰੀ 1950 ਨੂੰ ਸਾਡਾ ਸੰਵਿਧਾਨ ਲਾਗੂ ਹੋਇਆ ਸੀ, ਜੋ ਕਿ ਸਮੂਹ ਦੇਸ਼ ਵਾਸੀਆਂ ਲਈ ਗੌਰਵਮਈ ਦਿਨ ਹੈ। ਉਨਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਦੀ ਸਫਲਤਾ ਲਈ ਤਨੋਂ-ਮਨੋਂ ਯੋਗਦਾਨ ਪਾਉਣ।
ਇਸ ਮੌੌਕੇ ਸ੍ਰੀ ਕੁਲਦੀਪ ਸਿੰਘ ਸੋੋਹੀ ਐਸ.ਪੀ.(ਐੱਚ), ਸ੍ਰੀ ਸੇਵਾ ਸਿੰਘ ਮੱਲੀ ਐਸ.ਪੀ. (ਡੀ.),ਸ੍ਰੀ ਯਾਦਵਿੰਦਰ ਸਿੰਘ ਡੀ.ਐਸ.ਪੀ., ਡੀ.ਈ.ਓ. ਸੈਕੰਡਰੀ ਸ੍ਰੀ ਸਤਪਾਲ, ਸ੍ਰੀ ਪ੍ਰਦੀਪ ਦਿਉੜਾ ਉਪ ਜਿਲ੍ਹਾ ਸਿੱਖਿਆ ਅਫਸਰ, ਤਹਿਸੀਲਦਾਰ ਸ੍ਰੀ ਪਰਮਜੀਤ ਸਿੰਘ ਬਰਾੜ, ਸ੍ਰੀ ਜਸਬੀਰ ਜੱਸੀ ਜਿਲ੍ਹਾ ਮੀਡੀਆ ਕੁਆਰਡੀਨੇਟਰ, ਸਕੱਤਰ ਰੈਡ ਕਰਾਸ ਸੁਸਾਇਟੀ ਸ੍ਰੀ ਸੁਭਾਸ਼ ਚੰਦਰ, ਸ੍ਰੀ ਮਹਿੰਦਰਪਾਲ ਤੋੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।