← ਪਿਛੇ ਪਰਤੋ
ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੰਭਾਲ ਪ੍ਰਤੀ ਸੰਜੀਦਾ ਉਪਰਾਲੇ ਜਾਰੀ ਲੁਧਿਆਣਾ 25 ਜਨਵਰੀ 2021: ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਲੁਧਿਆਣਾ ਦੀ ਅਗਵਾਈ ਵਿੱਚ ਸਿੱਖਿਆ ਸੁਧਾਰ ਟੀਮਾਂ ਅਤੇ ਸਿੱਖਿਆ ਅੀਧਕਾਰੀਆਂ ਨੇ ਸਕੂਲਾਂ ਵਿੱਚ ਜਾ ਕੇ ਬੱਚਿਆਂ ਅਤੇ ਘਰਾਂ ਵਿੱਚ ਜਾ ਕੇ ਮਾਪਆਂ ਨੂੰ ਕੋਵਿਡ-19 ਤੋਂ ਬਛਾਅ ਲਈ ਸਰਕਾਰ ਵਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਲਈ ਜਾਗਰੂਕ ਕੀਤਾ। ਸਵੇਰ ਤੋਂ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜਿੰਦਰ ਕੌਰ ਨੇ ਵੱਖ-ਵੱਖ ਪਿੰਡਾਂ ਦੇ ਗੁਰੂਦੁਆਰਿਆਂ ਵਿੱਚ ਜਾ ਕੇ ਅਨਾਉਂਸਮੈਂਟ ਕੀਤੀ ਅਤੇ ਕੋਵਿਡ-19 ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਬਾਰੇ ਦੱਸਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜਿੰਦਰ ਕੌਰ ਡੀਈਓ ਨੇ ਦੱਸਿਆ ਕਿ ਵਿਭਾਗ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ ਲਈ ਸੰਜੀਗੀ ਨਾਲ ਉਪਰਾਲੇ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਕੋਵਿਡ 19 ਸਬੰਧੀ ਜਾਰੀ ਐੱਸ.ਓ.ਪੀਜ਼. ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਸਿੱਖਿਆ ਸੁਧਾਰ ਟੀਮਾਂ, ਜ਼ਿਲ੍ਹਾ ਅਧਿਕਾਰੀ ਅਤੇ ਸਹਾਇਕ ਅਧਿਕਾਰੀਆਂ ਨੂੰ ਫੀਲਡ ਵਿੱਚ ਜਾਣ ਲਈ ਕਿਹਾ ਗਿਆ ਹੈ। ਇਸਦੇ ਨਾਲ ਹੀ ਸਮੂਹ ਅਧਿਕਾਰੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਪਬਲਿਕ ਅਨਾਉਂਸਮੈਂਟ ਸਿਸਟਮ ਦਾ ਪ੍ਰਯੋਗ ਕਰਕੇ ਸਥਾਨਕ ਵਸਨੀਕਾਂ ਨੂੰ ਕੋਵਿਡ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਅਤੇ ਬੱਚਿਆਂ ਨੂੰ ਜ਼ਰੂਰੀ ਕੰਮ ਤੋਂ ਬਿਨਾਂ ਬਾਹਰ ਜਾਣ ਲਈ ਰੋਕਣ ਅਤੇ ਸਕੂਲ ਸਮੇਂ ਤੋਂ ਬਾਅਦ ਘਰ ਬੈਠ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕਰ ਰਹੇ ਹਨ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਸਕੂਲ ਮੁਖੀਆਂ ਨਾਲ ਵੀ ਸੰਪਰਕ ਬਣਾਇਆ ਹੋਇਆ ਹੈ। ਉਹਨਾਂ ਸਮੂਹ ਪਿੰਡਾਂ ਵਿੱਚ ਅਪੀਲ ਵੀ ਕੀਤੀ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਮੁਹਿੰਮ ਚਲਾਉਣੀ ਚਾਹੀਦੀ ਹੈ ਕਿਉਂਕਿ ਜੇ ਲੋਕ ਜਾਗਰੂਕ ਹੋਣਗੇ ਤਾਂ ਬਿਮਾਰੀ ਆਪਣਾ ਅਸਰ ਨਹੀਂ ਦਿਖਾ ਸਕੇਗੀ। ਉਹਨਾਂ ਕਿਹਾ ਕਿ ਉਹ ਕੋਵਿਡ-ਤi ਦੇ ਪੋਜ਼ਿਟਿਵ ਅਧਿਆਪਕਾਂ ਅਤੇ ਬੱਚਿਆਂ ਨਾਲ ਫੋਨ 'ਤੇ ਸੰਪਰਕ ਬਣਾਈ ਰੱਖਿਆ ਹੈ ਅਤੇ ਉਹਨਾਂ ਦਾ ਹੌਸਲਾ ਵਧਾ ਰਹੇ ਹਨ। ਉਹਨਾਂ ਨੇ ਡਿਸਪੈਂਸਰੀ ਦਾ ਦੌਰਾ ਵੀ ਕੀਤਾ ਜਿੱਥੇ ਬੱਚਿਆਂ ਦੇ ਟੈਸਟਿੰਗ ਲਈ ਸੈਂਪਲ ਲਏ ਜਾ ਰਹੇ ਹਨ। ਉਹਨਾਂ ਕਿਹਾ ਕਿ ਸਕੂਲ ਦੇ ਅਧਿਆਪਕ ਵੀ ਉੱਥੇ ਡਿਊਟੀ ਨਿਭਾ ਕੇ ਟੈਸਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾ ਰਹੇ ਹਨ। ਇਸ ਮੌਕੇ ਸਿੱਖਿਆ ਸੁਧਾਰ ਟੀਮ ਦੇ ਇੰਚਾਰ ਅਸ਼ੀਸ਼ ਕੁਮਾਰ ਨੇ ਸਹਸ ਸ਼ਾਹਪੁਰ ਅਤੇ ਹੋਰ ਸਕੂਲਾਂ ਦਾ ਦੌਰਾ ਕੀਤਾ ਅਤੇ ਕੋਵਿਡ 19 ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਵੀ ਕੀਤਾ। ਗ਼ਾਲਿਬ ਕਲਾਂ ਪਿੰਡ ਦੇ ਸਰਪੰਚ ਸਿਕੰਦਰ ਸਿੰਘ ਸਮੂਹ ਬੱਚਿਆਂ ਅਤੇ ਅਧਿਆਪਕਾਂ ਨੂੰ ਕੋਵਿਡ-19 ਤੋਂ ਬਚਾਅ ਲਈ ਜਾਗਰੂਕ ਕਰ ਰਹੇ ਹਨ।
Total Responses : 257