← ਪਿਛੇ ਪਰਤੋ
ਹਰੀਸ਼ ਕਾਲੜਾ ਰੂਪਨਗਰ, 25 ਜਨਵਰੀ 2021: ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਮੁਹਾਲੀ ਵੱਲੋਂ 72ਵੇਂ ਗਣਤੰਤਰ ਦਿਵਸ ਦੇ ਸਬੰਧ ਵਿੱਚ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੇ ਨੰਨ੍ਹੇ ਮੁੰਨ੍ਹੇ ਵਿਦਿਆਰਥੀਆਂ ਵੱਲੋਂ ਇਕ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਭਾਰਤ ਦੇ ਵੱਖ-ਵੱਖ ਰਾਜਾਂ ਦੇ ਨਾਚਾਂ ਅਤੇ ਲੋਕ ਗੀਤਾਂ ਦਾ ਸੱਭਿਆਚਾਰਕ ਸਮੂਹ ਅਤੇ ਰੰਗ ਵਿਰੰਗੀਆਂ ਪੋਸ਼ਾਕਾਂ ਵਿੱਚ ਸਜੇ ਬੱਚੇ ਸਮਾਗਮ ਦੌਰਾਨ ਖਿੱਚ ਦਾ ਕੇਂਦਰ ਬਣੇ ਰਹੇ। ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਸ.ਗੁਰਵਿੰਦਰ ਸਿੰਘ ਬਾਹਰਾ ਨੇ ਅਜ਼ਾਦੀ ਘੁਲਾਟੀਆਂ ਨੂੰ ਯਾਦ ਕਰਦਿਆਂ ਵਿਦਿਆਰਥੀਆਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਮਿਲੀ ਅਜ਼ਾਦੀ ਨੂੰ ਬਰਕਰਾਰ ਰੱਖਦਿਆਂ ਦੇਸ਼ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਆਪਣਾ ਯੋਗਦਾਨ ਦੇਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਰਿਆਤ ਬਾਹਰਾ ਇੰਟਰਨੈਸ਼ਨਲ ਸਕੂਲ ਦੀ ਪ੍ਰਿੰਸੀਪਲ ਅਭਿਲਾਸ਼ਾ ਸਿੰਘ ਵੀ ਮੌਜੂਦ ਸਨ। ਇਸ ਮੌਕੇ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਡਾ. ਪਰਵਿੰਦਰ ਸਿੰਘ ਨੇ ਵੀ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਆਪਣੇ ਸੰਬੋਧਨ ਵਿੱਚ ਸਕੂਲ ਦੀ ਪ੍ਰਿੰਸੀਪਲ ਅਭਿਲਾਸ਼ਾ ਸਿੰਘ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਗਈਆਂ ਵੱਖ ਵੱਖ ਰੰਗਾਰੰਗ ਗਤਿਵਿਧੀਆਂ ਲਈ ਉਨ੍ਹਾਂ ਦੀ ਦੀ ਸ਼ਲਾਘਾ ਕੀਤੀ। ਉਨ੍ਹਾਂ ਬੱਚਿਆਂ ਨੂੂੰ ਦੱਸਿਆ ਕਿ ਗਣਤੰਤਰ ਦਿਵਸ ਭਾਰਤ ਦਾ ਇਕ ਰਾਸ਼ਟਰੀ ਦਿਵਸ ਹੈ, ਜੋ ਕਿ ਹਰ ਸਾਲ 26 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਸੀ ਦਿਨ ਸਾਲ 1950 ਨੂੰ ਭਾਰਤ ਦਾ ਸੰਵਿਧਾਨ ਲਾਗੂ ਕੀਤਾ ਗਿਆ ਸੀ। ਰਿਆਤ ਬਾਹਰਾ ਗਰੁੱਪ ਦੀ ਉਪ-ਪ੍ਰਧਾਨ (ਅਕਾਦਮਿਕ)ਸਾਹਿਲਾ ਬਾਹਰਾ ਨੇ ਅਖੰਡ ਭਾਰਤ ਦੇ ਸੰਵਿਧਾਨ ਵਿੱਚ ਪੂਰਨ ਵਿਸ਼ਵਾਸ਼ ਨੂੰ ਦਰਸਾਉਾਂਦਿਆਂ ੋਕਤੰਤਰੀ ਸਦਾਚਾਰ ਨੂੰ ਮਜ਼ਬੂਤ ??ਕਰਨ ਵਿੱਚ ਪੰਜਾਬੀਆਂ ਦੇ ਯੋਗਦਾਨ 'ਤੇ ਮਾਣ ਅਤੇ ਸੰਤੁਸ਼ਟੀ ਜ਼ਾਹਿਰ ਕੀਤੀ। ਇਸ ਦੌਰਾਨ ਸਕੂਲ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਦੇਸ਼ ਦੀ ਅਜ਼ਾਦੀ ਖਾਤਿਰ ਆਪਣੀਆਂ ਜਾਨਾਂ ਨਛਾਵਰ ਕਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ ਗਈ।
Total Responses : 189