ਅਸ਼ੋਕ ਵਰਮਾ
ਮਾਨਸਾ, 25 ਜਨਵਰੀ 2021: ਲੋੋਕਤੰਤਰਿਕ ਪ੍ਰਣਾਲੀ ਵਿੱਚ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ ਭਾਰਤ ਦੇ ਚੋੋਣ ਕਮਿਸ਼ਨ ਨੇ ਅੱਜ ਦੇ ਦਿਨ (25 ਜਨਵਰੀ-2021) ਨੂੰ ਦੇਸ਼ ਭਰ ਵਿੱਚ ਪ੍ਰਣ ਲੈ ਕੇ ਰਾਸ਼ਟਰੀ ਵੋੋਟਰ ਦਿਵਸ ਵਜੋੋਂ ਮਨਾਉਣ ਦੇ ਆਦੇਸ਼ ਜਾਰੀ ਕੀਤੇ ਸਨ। ਇਸਦੀ ਪਾਲਣਾ ਤਹਿਤ ਪੰਜਾਬ ਸਰਕਾਰ ਵੱਲੋਂ ਰਾਸ਼ਟਰੀ ਵੋੋਟਰ ਦਿਵਸ ਮਨਾਉਣ ਸਬੰਧੀ ਨਿਰਦੇਸ਼ ਦਿੱਤੇ ਗਏ ਹਨ। ਸੀਨੀਅਰ ਕਪਤਾਨ ਪੁਲਿਸ ਮਾਨਸਾ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਹੁਕਮ ਦੀ ਪਾਲਣਾ ਵਿੱਚ ਇਸ ਜ਼ਿਲ੍ਹੇ ਦੇ ਸਾਰੇ ਥਾਣਿਆਂ ਤੇ ਚੌੌਕੀਆਂ ਆਦਿ ਵਿਖੇ ਤਾਇਨਾਤ ਕਰਮਚਾਰੀਆਂ ਨੇ ਅੱਜ ਦੇ ਦਿਨ ਰਾਸ਼ਟਰੀ ਵੋਟਰ ਦਿਵਸ ਵਜੋਂ ਮਨਾਉਦਿਆਂ ਪਣ ਕੀਤਾ ਹੈ ਕਿ ਅਸੀਂ ਭਾਰਤ ਦੇ ਨਾਗਰਿਕ ਲੋਕਤੰਤਰ ਵਿੱਚ ਵਿਸਵਾਸ਼ ਰੱਖਦਿਆਂ ਪ੍ਰਣ ਕਰਦੇ ਹਾਂ ਕਿ ਅਸੀਂ ਆਪਣੇ ਦੇਸ਼ ਦੀਆਂ ਲੋਕਤੰਤਰੀ ਪੰ੍ਰਪਰਾਵਾਂ ਨੂੰ ਬਣਾਏ ਰੱਖਾਂਗੇ ਅਤੇ ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਚੋਣ ਦੀ ਗਰਿਮਾ ਨੂੰ ਬਰਕਰਾਰ ਰੱਖਦੇ ਹੋਏ, ਨਿੱਡਰ ਹੋ ਕੇ, ਧਰਮ, ਵਰਗ, ਜਾਤੀ, ਸਮੁਦਾਇ ਭਾਸ਼ਾ ਜਾਂ ਹੋਰ ਕਿਸੇ ਵੀ ਲਾਲਚ ਦੇ ਪ੍ਰਭਾਵ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਾਂਗੇ।