ਹਰੀਸ਼ ਕਾਲੜਾ
ਰੂਪਨਗਰ 25 ਜਨਵਰੀ 2021: ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਪੰਜਾਬ ਦੇ ਹਰ ਜਿਲ੍ਹੇ ਦੇ ਵਿੱਚ ਜਿਨ੍ਹਾਂ ਨੌਜਵਾਨਾਂ ਨੇ ਆਪਣਾ ਸਵੈ ਰੁਜ਼ਗਾਰ ਸਥਾਪਿਤ ਕਰਨ ਦੇ ਲਈ ਲੋਨ ਲਏ ਉਹਨਾ ਦੀ ਹੌਸਲਾ ਅਫਜਾਈ ਲਈ ਵਰਚੁਅਲੀ ਸਟੇਟ ਲੈਵਲ ਲੋਨ ਵੰਡ ਸਮਾਰੋਹ ਜਿਲ੍ਹਾ ਰੂਪਨਗਰ ਵੱਲੋਂ ਸੀਨੀਅਰ ਸੈਕੰਡਰੀ ਸਕੂਲ ਸਿੰਘ ਭਗਵੰਤਪੁਰਾ ਵਿਖੇ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਦੇ ਵਿੱਚ ਮੁੱਖ ਮਹਿਮਾਨ ਵਜੋਂ ਸ੍ਰੀਮਤੀ ਸੋਨਾਲੀ ਗਿਰੀ ,ਡਿਪਟੀ ਕਮਿਸ਼ਨਰ ਕਮ ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਸ਼ਿਰਕਤ ਕੀਤੀ ਗਈ। ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਿਨੇਸ਼ ਵਸ਼ਿਸ਼ਟ, ਡੀ.ਡੀ.ਪੀ.ਓ,ਐਲ.ਡੀ.ਐਮ,ਰੂਪਨਗਰ ਵੱਲੋਂ ਵੀ ਇਸ ਸਮਾਗਮ ਵਿੱਚ ਭਾਗ ਲਿਆ ਗਿਆ। ਇਸ ਲੋਨ ਮੇਲੇ ਵਿੱਚ ਲੜਕੀਆਂ ਅਤੇ ਲੜਕੇ ਜਿਹਨਾਂ ਨੂੰ ਕੇਂਦਰ ਅਤੇ ਰਾਜ ਦੀਆਂ ਸਵੈ ਰੋਜ਼ਗਾਰ ਸਕੀਮਾਂ ਅਧੀਨ ਲੋਨ ਵੰਡੇ ਹੋਏ ਹਨ, ਉਹਨਾਂ ਨੂੰ ਡਿਪਟੀ ਕਮਿਸ਼ਨਰ,ਰੂਪਨਗਰ ਵੱਲੋਂ ਸਰਟੀਫਿਕੇਟ ਦੇ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਨੇ ਆਏ ਹੋਏ ਪ੍ਰਾਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰੁਜ਼ਗਾਰ ਮੰਡੀ ਵਿੱਚ ਵੱਧ ਮੰਗ ਵਾਲੇ ਕਿੱਤਿਆਂ ਸਬੰਧੀ ਸਿਖਲਾਈ ਲੈਣ ਅਤੇ ਪੰਜਾਬ ਸਰਕਾਰ ਵੱਲੋਂ ਜਿਹੜੇ ਵੀ ਮੁਫਤ ਕੋਰਸ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਹਨ, ਉਸ ਸਬੰਧੀ ਕੋਈ ਵੀ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਕੇ ਜਾਣਕਾਰੀ ਹਾਸਲ ਕਰ ਸਕਦੇ ਹਨ। ਇਸਦੇ ਨਾਲ ਹੀ ਨੈਸ਼ਨਲ ਗਰਲਜ਼ ਚਾਈਲਡ ਡੇ ਦਾ ਵੀ ਆਯੋਜਨ ਕੀਤਾ ਗਿਆ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਇਸਤਰੀਆਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਪੀ.ਐਮ.ਐਮ ਵੀ.ਵਾਈ, ਡੀ.ਪੀ.ਐਮ.ਪੀ, ਕੰਨਿਆ ਸਮ੍ਰਿਦੀ ਯੋਜਨਾ, ਸੈਲਫ ਡਿਫੈਂਸ ਟ੍ਰੇਨਿੰਗ ਅਤੇ ਡਰਾਈਵਿੰਗ ਲਾਈਸੈਂਸ ਸਕੀਮਾਂ ਦੇ ਲਾਭਪਾਤਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸਦੇ ਨਾਲ ਹੀ ਘਰ ਘਰ ਰੋਜ਼ਗਾਰ ਮਿਸ਼ਨ ਦੇ ਤਹਿਤ ਜਿਹਨਾਂ ਪ੍ਰਾਰਥੀਆਂ ਨੂੰ ਨੌਕਰੀਆਂ ਮਿਲੀਆਂ ਅਤੇ ਜਿਹਨਾਂ ਨੇ ਸਵੈ ਰੁਜ਼ਗਾਰ ਸਕੀਮਾਂ ਤਹਿਤ ਰਾਸ਼ਨ ਡਿਪੂ ਦਾ ਕੰਮ ਸ਼ੁਰੂ ਕੀਤਾ, ਉਹਨਾਂ ਨੂੰ ਵੀ ਸਰਟੀਫਿਕੇਟ ਵੰਡੇ ਗਏ। ਅੰਤ ਵਿੱਚ ਮੇਹਰ ਸਿੰਘ ਸਰਪੰਚ ਸਿੰਘ ਭਗਵੰਤਪੁਰਾ ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ। ਇਸ ਸਮਾਰੋਹ ਵਿੱਚ ਰੋਜ਼ਗਾਰ ਅਫਸਰ ਰਮਨਦੀਪ ਕੌਰ ਅਤੇ ਕਿਰਨਦੀਪ ਕੌਰ ਪ੍ਰਿੰਸੀਪਲ ਸੀ.ਸੈ.ਸਕੂਲ ਸਿੰਘ ਭਗਵੰਤਪੁਰਾ ਅਤੇ ਹੋਰ ਅਧਿਆਪਕ ਵੀ ਮੌਜੂਦ ਸਨ।