ਅਸ਼ੋਕ ਵਰਮਾ
ਬਠਿੰਡਾ, 25 ਜਨਵਰੀ 2021: ਸਿਵਲ ਸਰਜਨ ਬਠਿੰਡਾ ਡਾ ਤੇਜਵੰਤ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਅੰਜੂ ਕਾਂਸਲ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਸੰਗਤ ਵਿਖੇ ਹੈਲਥ ਸਟਾਫ਼ ਲਈ ਕੋਵਿਡ ਵੈਕਸੀਨੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਬਲਾਕ ਹੈਲਥ ਐਜੁਕੇਟਰ ਸਾਹਿਲ ਪੁਰੀ ਨੇ ਦੱਸਿਆ ਕਿ ਸੋਮਵਾਰ ਨੂੰ ਸੰਸਥਾਂ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਨੂੰ ਵੈਕਸੀਨ ਲਾਈ ਗਈ ਜੋਕਿ ਰੋਜਾਨਾ ਹੀ ਲਾਈ ਜਾਇਆ ਕਰੇਗੀ। ਉਹਨਾਂ ਕਿਹਾ ਕਿ ਕੋਵਿਡ ਦੀ ਵੈਕਸੀਨ ਦੀ ਸ਼ੁਰੂਆਤ ਨੂੰ ਲੈ ਕੇ ਹੈਲਥ ਵਰਕਰਾਂ ਵਿਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ ਅੰਜੂ ਕਾਂਸਲ ਨੇ ਕਿਹਾ ਕਿ ਦੇਸ਼ ਵਿੱਚ ਤਿਆਰ ਹੋਈ ਕੋਵਿਡ ਵੈਕਸੀਨ ਭਰੋਸੇਯੋਗ ਜੋਸਭ ਤੋ ਪਹਿਲਾਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਅਤੇ ਕੋਰੋਨਾ ਯੋਧਿਆਂ ਨੂੰ ਵੈਕਸੀਨ ਲਾਈ ਜਾਵੇਗੀ ਤਾਂ ਜੋ ਕੋਰੋਨਾ ਮਹਾਂਮਾਰੀ ਨਾਲ ਜੰਗ ਲੜ ਰਹੇ ਕੋਰੋਨਾ ਯੋਧਿਆਂ ਨੂੰ ਸੁਰੱਖਿਅਤ ਕੀਤਾ ਜਾ ਸਕੇ। ਉਹਨਾਂ ਦੱਸਿਆ ਕਿ ਪਹਿਲੇ ਗੇੜ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਸਿਹਤ ਸੰਸਥਾਵਾਂ ਦੇ ਸਟਾਫ ਨੂੰ ਵੈਕਸੀਨ ਲਾਈ ਜਾ ਰਹੀ ਹੈ ਜਿਹਨਾਂ ਦੇ ਵੇਰਵੇ ਪਹਿਲਾਂ ਹੀ ਇਕੱਠੇ ਕਮੀਤੇ ਜਾ ਚੁੱਕੇ ਹਨ । ਉਹਨਾਂ ਕਿਹਾ ਕਿ ਲਾਭਪਾਤਰੀ ਨੂੰ ਮੋਬਾਇਲ ਸੰਦੇਸ਼ ਰਾਹੀਂ ਟੀਕਾ ਲੱਗਣ ਦੀ ਮਿਤੀ ਅਤੇ ਹੋਰ ਜ਼ਰੂਰੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਡਾ ਅਮਨਜੋਤ ਕੌਰ, ਡਾ ਰਮਨਦੀਪ ਕੌਰ, ਡਾ ਸੁਦੇਸ਼ ਗਰਗ, ਡਾ ਨਵਪ੍ਰੀਤ ਸਿੰਘ, ਨਵਜੋਤ ਸਿੰਘ ਅਤੇ ਜਸਵੰਤ ਕੌਰ ਆਦਿ ਹਾਜਰ ਸਨ।