- ਲੰਗੜੋਆ ਸਕੂਲ ਦੇ ਵਿਦਿਆਰਥੀਆਂ ਵਲੋਂ ਕੱਢੀ ਗਈ ਨਸ਼ਿਆਂ ਵਿਰੁੱਧ ਝਾਕੀ
ਨਵਾਂਸ਼ਹਿਰ 26 ਜਨਵਰੀ 2021 - ਜ਼ਿਲ੍ਹੇ ਵਿੱਚ 72ਵਾਂ ਗਣਤੰਤਰਤਾ ਦਿਵਸ ਬੜੇ ਚਾਵਾਂ ਨਾਲ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਮੈਡਮ ਡਾਕਟਰ ਸ਼ੇਨਾ ਅਗਰਵਾਲ ਨੇ ਝੰਡਾ ਲਹਿਰਾ ਕੇ ਕੀਤੀ ਗਈ। ਉਪਰੰਤ ਉਨ੍ਹਾਂ ਆਪਣੇ ਸੰਦੇਸ਼ ਵਿੱਚ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਭਾਸ਼ਣ ਰਾਹੀਂ ਜਾਣਕਾਰੀ ਦਿੱਤੀ। ਇਸ ਮੌਕੇ ਵੱਖ ਵੱਖ ਵਿਭਾਗਾਂ ਵਲੋਂ ਆਪਣੀਆਂ ਪ੍ਰਾਪਤੀਆਂ ਬਾਰੇ ਝਾਕੀਆਂ ਕੱਢੀਆਂ ਗਈਆਂ। ਇਸ ਮੌਕੇ ਸਰਕਾਰੀ ਸਕੂਲ ਲੰਗੜੋਆ ਦੇ ਵਿਦਿਆਰਥੀਆਂ ਵਲੋਂ ਨਸ਼ਿਆਂ ਵਿਰੁੱਧ ਝਾਕੀ ਕੱਢੀ ਗਈ। ਸਮਾਗਮ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਸ਼ਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਵਖ ਵਖ ਚੌਧਰੀ ਦਰਸ਼ਨ ਲਾਲ ਮੰਗੁਪੁਰ, ਜਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਇਲਾਵਾ ਬਾਕੀ ਵਿਭਾਗਾਂ ਦੇ ਕਰਮਚਾਰੀ,ਅਧਿਕਾਰੀ ਤੇ ਸਕੂਲਾਂ ਦੇ ਬੱਚੇ ਸ਼ਾਮਲ ਸਨ। ਅਖੀਰ ਮੁੱਖ ਮਹਿਮਾਨ ਵਲੋਂ ਸਮਾਗਮ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ 27 ਜਨਵਰੀ ਦੀ ਛੁੱਟੀ ਦਾ ਐਲਾਨ ਕੀਤਾ ਗਿਆ।