ਹਰੀਸ਼ ਕਾਲੜਾ
- ਔਰਤਾਂ ਅਤੇ ਲੜਕੀਆਂ ਦੀ ਸਮਾਜ ਵਿੱਚ ਜਿਕਰਯੋਗ ਭੂਮਿਕਾ ਦੀ ਕੀਤੀ ਸ਼ਲਾਘਾ
ਸ੍ਰੀ ਅਨੰਦਪੁਰ ਸਾਹਿਬ 26 ਜਨਵਰੀ 2021 - 72ਵੇਂ ਗਣਤੰਤਰ ਦਿਹਾੜੇ ਮੋਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੋਕੇ ਐਸ ਡੀ ਐਮ ਮੈਡਮ ਕਨੂ ਗਰਗ ਪੀ ਸੀ ਐਸ ਨੇ ਸਥਾਨਕ ਐਸ ਜੀ ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਮੈਦਾਨ ਵਿੱਚ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।
ਇਸ ਮੋਕੇ ਮੈਡਮ ਕਨੂ ਗਰਗ ਨੇ ਦੇਸ਼ ਵਾਸੀਆਂ ਦੇ ਨਾਮ ਆਪਣੇ ਸੰਬੋਧਨ ਵਿੱਚ ਦੇਸ਼ ਦੇ 72ਵੇਂ ਗਣਤੰਤਰ ਦਿਵਸ ਮੌਕੇ ਸਾਰਿਆਂ ਨੂੰ ਵਧਾਈ ਦਿੱਤੀ।ਉਹਨਾਂ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀ ਸੂਰਬੀਰਾਂ ਨੇ ਹੀ ਦਿੱਤੀਆਂ ਅਤੇ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਬਾਅਦ ਇਸ ਨੂੰ ਸਹੀ ਮਾਅਨਿਆਂ ਵਿੱਚ ਗਣਰਾਜ ਬਣਾਉਣ ਲਈ ਦੇਸ਼ ਨੂੰ ਆਪਣੇ ਸੰਵਿਧਾਨ ਦੀ ਲੋੜ ਸੀ। ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿੱਚ ਇਕ ਮਹਾਨ ਕਾਰਜ ਸੀ।ਇਸ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਜੀ ਅੰਬੇਦਕਰ ਸਾਹਿਬ ਨੇ ਦਿੱਤਾ।
ਉਹਨਾਂ ਕਿਹਾ ਕਿ ਇਸ ਤੋਂ ਬਾਅਦ ਸਾਲ 1950 ਵਿੱਚ ਅੱਜ ਦੇ ਦਿਨ ਸਾਡਾ ਸੰਵਿਧਾਨ ਲਾਗੂ ਹੋਇਆ ਸੀ। ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਦਿਨ ਹੈ।ਉਹਨਾਂ ਕਿਹਾ ਕਿ ਪੰਜਾਬੀਆਂ ਲਈ ਇਹ ਦਿਵਸ ਹੋਰ ਵੀ ਵੱਡੇ ਮਾਣ ਵਾਲਾ ਹੈ। ਆਜ਼ਾਦੀ ਸੰਗਰਾਮ ਵਿਚ ਪੰਜਾਬੀ ਸੂਰਬੀਰਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਉਹਨਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ, ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਅਜਿਹੇ ਸੈਂਕੜੇ ਯੋਧੇ ਹਨ ਜਿਨਾਂ ਨੇ ਆਜ਼ਾਦ ਭਾਰਤ ਦਾ ਇਤਿਹਾਸ ਰਚਿਆ। ਉਹਨਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਤਰੱਕੀ ਵਿੱਚ ਬੇਮਿਸਾਲ ਯੋਗਦਾਨ ਪਾਇਆ।ਉਹਨਾਂ ਕਿਹਾ ਕਿ ਦੇਸ਼ ਨੂੰ ਭੁੱਖਮਰੀ ਤੋਂ ਬਚਾਉਣ ਅਤੇ ਦੇਸ਼ 'ਤੇ ਵਿਦੇਸ਼ੀ ਹਮਲਿਆਂ ਤੋਂ ਰੱਖਿਆ ਕਰਨ ਲਈ ਪੰਜਾਬੀ ਹੀ ਸਭ ਤੋਂ ਮੋਹਰੀ ਰਹੇ।ਦੇਸ਼ ਦੇ ਅਨਾਜ ਭੰਡਾਰ ਵਿੱਚ ਪੰਜਾਬ ਦਾ 60 ਫੀਸਦੀ ਤੋਂ ਵੀ ਵੱਧ ਯੋਗਦਾਨ ਹੈ ਅਤੇ ਪੰਜਾਬ ਨੇ ਵੱਖ-ਵੱਖ ਹੋਰਨਾਂ ਖੇਤਰਾਂ ਵਿੱਚ ਵੀ ਮੋਹਰੀ ਭੂਮਿਕਾ ਨਿਭਾਈ ਹੈ।
ਔਰਤਾਂ ਅਤੇ ਲੜਕੀਆਂ ਦੇ ਸਮਾਜ ਵਿੱਚ ਪਾਏ ਜਾ ਰਹੇ ਜਿਕਰਯੋਗ ਯੋਗਦਾਨ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਕਿਹਾ ਕਿ ਅੱਜ ਮਹਿਲਾਂ ਸ਼ਸਕਤੀਕਰਨ ਦੀ ਮਜਬੂਤੀ ਨੇ ਔਰਤਾਂ ਨੂੰ ਬਰਾਬਰੀ ਦਾ ਅਧਿਕਾਰ ਦਿੱਤਾ ਹੈ। ਹਰ ਖੇਤਰ ਵਿੱਚ ਲੜਕੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ ਅਤੇ ਸਮਾਜ ਵਿੱਚ ਲੜਕੀਆਂ ਪ੍ਰਤੀ ਸੋਚ ਹੁਣ ਬਦਲ ਗਈ ਹੈ ਜੋ ਬਾਲੜੀਆਂ ਤੇ ਔਰਤਾਂ ਲਈ ਫਖਰ ਵਾਲੀ ਗੱਲ ਹੈ।
ਉਹਨਾਂ ਕਿਹਾ ਕਿ ਅੱਜ ਦੇ ਦਿਨ ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਦੇਸ਼ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਹਰ ਕੁਰਬਾਨੀ ਲਈ ਤਿਆਰ ਰਹੀਏ ਜੋ ਸਾਡੇ ਆਜ਼ਾਦੀ ਦੇ ਪਰਵਾਨਿਆਂ ਨੇ ਆਪਣੀਆਂ ਮਹਾਨ ਕੁਰਬਾਨੀਆਂ ਨਾਲ ਪ੍ਰਾਪਤ ਕੀਤੀ ਹੈ।ਉਹਨਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਇਤਿਹਾਸਕ ਅਤੇ ਪਵਿੱਤਰ ਧਰਤੀ ਤੇ ਗਣਤੰਤਰਤਾ ਦਿਵਸ ਮੋਕੇ ਮੈਨੂੰ ਅੱਜ ਇਹ ਗੋਰਵ ਮਿਲਿਆ ਹੈ ਜਿਥੇ ਅਸੀਂ ਇਸ ਵਰੇਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਹਾਂ। ਗੁਰੂਆਂ ਦੀ ਧਰਤੀ ਤੇ ਮਿਲੇ ਇਸ ਮਾਣ ਲਈ ਮੈਂ ਪ੍ਰਮਾਤਮਾ ਦੀ ਬਹੁਤ ਅਭਾਰੀ ਹਾਂ। ਅੱਜ ਦੇ ਸਮਾਰੋਹ ਮੋਕੇ ਮਾਰਚ ਪਾਸਟ ਦੀ ਅਗਵਾਈ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਐਨ ਸੀ ਸੀ ਅਫਸਰ ਸ੍ਰੀ ਸੰਦੀਪ ਕੁਮਾਰ ਨੇ ਕੀਤੀ, ਮੰਚ ਸੰਚਾਲਣ ਸ. ਗੁਰਮਿੰਦਰ ਸਿੰਘ ਭੁੱਲਰ ਡਾਇਰੈਕਟਰ ਕਮ ਪ੍ਰਿੰਸੀਪਲ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਕੀਤਾ ਗਿਆ। ਕਰੋਨਾ ਕਾਲ ਦੋਰਾਨ ਸਮਾਜ ਵਿੱਚ ਸ਼ਲਾਘਾਯੋਗ ਭੂਮਿਕਾ ਨਿਭਾਉਣ ਵਾਲਿਆਂ ਦਾ ਵਿਸੇਸ਼ ਸਨਮਾਨ ਕੀਤਾ ਗਿਆ।ਕੌਮੀ ਤਰਾਨੇ ਨਾਲ ਸਮਾਰੋਹ ਦੀ ਸਮਾਪਤੀ ਕੀਤੀ ਗਈ। ਬੈਂਡ ਐਸ ਜੀ ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਲੋਂ ਅਤੇ ਪਰੇਡ ਦੀ ਤਿਆਰੀ ਐਨ ਸੀ ਸੀ ਅਫਸਰ ਸ੍ਰੀ ਰਣਜੀਤ ਸਿੰਘ ਜੀ ਵਲੋਂ ਕਰਵਾਈ ਗਈ।
ਇਸ ਮੋਕੇ ਜਗਵੀਰ ਸਿੰਘ ਸਿਵਲ ਜੱਜ ਸੀਨੀਅਰ ਡਵੀਜਨ, ਡੀ ਐਸ ਪੀ ਰਮਿੰਦਰ ਸਿੰਘ ਕਾਹਲੋ,ਰਾਜਪਾਲ ਸਿੰਘ ਸੇਖੋ ਤਹਿਸੀਲਦਾਰ ਸ੍ਰੀ ਅਨੰਦਪੁਰ ਸਾਹਿਬ, ਬੀ ਡੀ ਪੀ ਓ ਚੰਦ ਸਿੰਘ,ਨਾਇਬ ਤਹਿਸੀਲਦਾਰ ਨੂਰਪੁਰ ਬੇਦੀ ਹਰਿੰਦਰਜੀਤ ਸਿੰਘ, ਕਾਰਜ ਸਾਧਕ ਅਫਸਰ ਕੀਰਤਪੁਰ ਸਾਹਿਬ ਜੀ ਬੀ ਸ਼ਰਮਾਂ, ਗੁਰਦੀਪ ਸਿੰਘ ਸ੍ਰੀ ਅਨੰਦਪੁਰ ਸਾਹਿਬ,ਸੀ ਡੀ ਪੀ ਓ ਜਗਮੋਹਨ ਕੌਰ ਅਤੇ ਅਮਰਜੀਤ ਕੌਰ, ਨਿਰਵੈਰ ਸਿੰਘ ਅਰਸੀ ਸੁਤੰਤਰਤਾ ਸੰਗਰਾਮੀ, ਰਣਜੋਧ ਸਿੰਘ ਵਣ ਰੇਜ਼ ਅਫਸਰ, ਹਰਜਿੰਦਰ ਕੌਰ ਬੀ ਡੀ ਪੀ ਓ ਨੂਰਪੁਰ ਬੇਦੀ,ਸੁਖਪਾਲ ਕੌਰ ਵਾਲਿਆ ਪ੍ਰਿੰਸੀਪਲ ਖਾਲਸਾ ਸਕੂਲ ਸ੍ਰੀ ਅਨੰਦਪੁਰ ਸਾਹਿਬ, ਪ੍ਰੇਮ ਸਿੰਘ, ਰਮੇਸ਼ ਚੰਦਰ, ਹਰਬੰਸ ਲਾਲ, ਮੇਜਰ ਸਿੰਘ,ਅਮਰੀਕ ਸਿੰਘ ਸੁਪਰਡੈਂਟ, ਆਦਿ ਪੱਤਵੱਤੇ ਹਾਜ਼ਰ ਸਨ।