- ਕੋਰ ਕਮੇਟੀ ਦੀ ਐਮਰਜੈਂਸੀ ਮੀਟਿੰਗ ਭਲਕੇ ਹੋਵੇਗੀ
ਚੰਡੀਗੜ੍ਹ, 26 ਜਨਵਰੀ 2021 - ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਵਿੱਚ ਹੋਈ ਹਿੰਸਾ ਦੀਆਂ ਘਟਨਾਵਾਂ ਦੀ ਨਿਖੇਧੀ ਕੀਤੀ ਹੈ। ਪਾਰਟੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਅਤੇ ਜਮਹੂਰੀ ਕਦਰਾਂ ਕੀਮਤਾਂ ਨੂੰ ਬਣਾਈ ਰੱਖਣ ਵਿਚ ਵਿਸ਼ਵਾਸ ਰੱਖਦੀ ਹੈ। ਨਾਲ ਹੀ ਅਕਾਲੀ ਦਲ ਨੇ ਲੋਕਾਂ ਨੂੰ ਹਰ ਕੀਮਤ ‘ਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਰਾਜਧਾਨੀ ਵਿੱਚ ਵਾਪਰੀਆਂ ਘਟਨਾਵਾਂ ਤੋਂ ਪੈਦਾ ਹੋਈ ਸਥਿਤੀ ਬਾਰੇ ਵਿਚਾਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੇ ਕੱਲ੍ਹ ਨੂੰ ਕੋਰ ਕਮੇਟੀ ਦੀ ਇੱਕ ਹੰਗਾਮੀ ਮੀਟਿੰਗ ਸੱਦੀ ਹੈ।