ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, ਕਪੂਰਥਲਾ 27 ਜਨਵਰੀ 2021 - ਨਗਰ ਨਿਗਮ ਫਗਵਾੜਾ ਵਿਖੇ ਗਣਤੰਤਰ ਦਿਵਸ ਮੌਕੇ ਸ਼ਾਨਦਾਰ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਬਲਵਿੰਦਰ ਸਿੰਘ ਧਾਲੀਵਾਲ ਵਿਧਾਇਕ ਫਗਵਾੜਾ ਨੇ ਅਦਾ ਕੀਤੀ। ਉਪਰੰਤ ਉਨਾਂ ਨੇ ਪੰਜਾਬ ਪੁਲਿਸ ਦੀ ਇਕ ਟੁਕੜੀ ਤੋਂ ਸਲਾਮੀ ਲਈ। ਇਸ ਤੋਂ ਪਹਿਲਾਂ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਸ਼੍ਰੀ ਰਾਜੀਵ ਵਰਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ।
ਮੁੱਖ ਮਹਿਮਾਨ ਵਲੋਂ ਸਮਾਰੋਹ ਦੀ ਸ਼ੁਰੂਆਤ ਤੋਂ ਪਹਿਲਾਂ ਟਾਊਨ ਹਾਲ ਦੇ ਪਾਰਕ ਵਿਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਕੇ ਨਮਨ ਕੀਤਾ ਗਿਆ।
ਮੁੱਖ ਮਹਿਮਾਨ ਨੇ ਆਪਣੇ ਸੰਬੋਧਨ ਦੌਰਾਨ ਭਾਰਤ ਦੇ ਸੰਵਿਧਾਨ ਨੂੰ ਤਿਆਰ ਕਰਨ ਵਾਸਤੇ ਅਹਿਮ ਭੂਮਿਕਾ ਨਿਭਾਉਣ ਲਈ ਡਾ. ਭੀਮ ਰਾਓ ਅੰਬੇਦਕਰ ਨੂੰ ਵੀ ਯਾਦ ਕੀਤਾ ਗਿਆ।
ਉਹਨਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੂਰੀ ਦੁਨੀਆਂ ਵਿੱਚ ਫੈਲੀ ਕਰੋਨਾ ਮਹਾਂਮਾਰੀ ਦੇ ਸਬੰਧ ਵਿੱਚ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਮਿਸ਼ਨ ਫਤਿਹ ਤਹਿਤ ਪੰਜਾਬ ਦੇ ਹਰ ਖੇਤਰ ਟੀਮਾਂ ਵਲੋਂ ਇਸ ਮਹਾਮਾਰੀ ਤੋਂ ਬਚਾਓ ਲਈ ਮਾਸਕ ਪਾਉਣ, ਫਿਜੀਕਲ ਦੂਰੀ ਰੱਖਣ ਅਤੇ ਹਰ ਦੋ ਘੰਟੇ ਬਾਅਦ ਸਾਬਣ ਜਾਂ ਸੈਨੇਟਾਈਜ਼ਰ ਨਾਲ ਹੱਥ ਧੋਣ ਦੀ ਬੇਨਤੀ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਵਗਵਾੜਾ ਇਸ ਭਿਆਨਕ ਮਹਾਮਾਰੀ ਤੋਂ ਕਾਫੀ ਹੱਦ ਤੱਕ ਬਚਿਆ ਰਿਹਾ।
ਫਗਵਾੜਾ ਦੇ ਵਿਕਾਸ ਦੇ ਸਬੰਧ ਵਿੱਚ ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਫਗਵਾੜਾ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹ ਛੱਡੀ
ਜਾਵੇਗੀ। ਉਹਨਾਂ ਦੱਸਿਆ ਕਿ ਫਗਵਾੜਾ ਸ਼ਹਿਰ ਦੇ ਹਰ ਵਾਰਡ ਵਿੱਚ ਗਲੀਆਂ/ਸੜਕਾਂ ਦਾ ਕੰਮ ਚੱਲ ਰਿਹਾ ਹੈ ਅਤੇ ਹਰ ਵਾਰਡ ਵਿੱਚ ਐਲ.ਈ.ਡੀ. ਲਾਈਟਾਂ ਲੱਗ ਰਹੀਆਂ ਹਨ ।
ਉਹਨਾਂ ਵਿਸ਼ੇਸ਼ ਤੌਰ ਤੇ ਸਫਾਈ ਕਰਮਚਾਰੀਆਂ ਦਾ ਧੰਨਵਾਦ ਕੀਤਾ ਜਿਹਨਾਂ ਕਰੋਨਾ ਮਹਾਂਮਾਰੀ ਦੇ ਦੌਰਾਨ ਵੀ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ। ਉਹਨਾਂ ਸ਼ਹਿਰ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸ਼ਹਿਰ ਦੀ ਸਫਾਈ ਵਿਵਸਥਾ ਸਬੰਧੀ ਪ੍ਰਸ਼ਾਸ਼ਨ ਦਾ ਸਹਿਯੋਗ ਕੀਤਾ ਜਾਵੇ।
ਸਮਾਰੋਹ ਵਿਚ ਸ੍ਰੀ ਨਰੇਸ਼ ਭਾਰਦਵਾਜ, ਚੇਅਰਮੈਨ ਮਾਰਕੀਟ ਕਮੇਟੀ, ਫਗਵਾੜਾ,
ਗੁਰਦਿਆਲ ਸਿੰਘ, ਚੇਅਰਮੈਨ ਬਲਾਕ ਸੰਮਤੀ ਫਗਵਾੜਾ, ਸਰਬਜੀਤ ਸਿੰਘ ਵਾਹੀਆ, ਪੁਲਿਸ ਕਪਤਾਨ ਫਗਵਾੜਾ, ਪਰਮਜੀਤ ਸਿੰਘ ਉਪ ਪੁਲਿਸ ਕਪਤਾਨ ਫਗਵਾੜਾ ਦੇ ਨਾਲ-ਨਾਲ ਪਤਵੰਤੇ ਸ਼ਹਿਰੀ ਤਰਨਜੀਤ ਸਿੰਘ ਕਿੰਨੜਾ, ਸੰਜੀਵ ਬੁੱਗਾ, ਵਿਨੋਦ ਵਰਮਾਨੀ, ਜਤਿੰਦਰ ਵਰਮਾਨੀ, ਮਨੀਸ਼ ਪ੍ਰਭਾਕਰ, ਰਾਮ ਪਾਲ ਉੱਪਲ, ਓਮ ਪ੍ਰਕਾਸ਼ ਬਿੱਟੂ, ਮਲਕੀਤ ਸਿੰਘ ਰਘਬੋਤਰਾ, ਰਵਿੰਦਰ ਸਿੰਘ ਸੰਧੂ, ਸੌਰਵ ਜੋਸ਼ੀ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਨਗਰ ਨਿਗਮ ਫਗਵਾੜਾ ਦੇ ਅਧਾਕਰੀ/ਕਰਮਚਾਰੀ ਹਾਜ਼ਰ ਸਨ।
ਸਮਾਰਹ ਦੀਆਂ ਤਿਆਰੀਆਂ ਸਬੰਧੀ ਨਗਰ ਨਿਗਮ ਫਗਵਾੜਾ ਦੇ ਸਕੱਤਰ ਪ੍ਰਦੀਪ ਕੁਮਾਰ, ਸਤੀਸ਼ ਸੈਣੀ ਐਕਸੀਅਨ, ਅਜੀਤ ਸਿੰਘ ਸੁਪਰਡੰਟ, ਕੁਲਵਿੰਦਰ ਸਿੰਘ ਸੁਪਰਡੰਟ, ਅਮਿਤ ਕਾਲੀਆ ਸੁਪਰਡੰਟ, ਮਲਕੀਤ ਸਿੰਘ ਚੀਫ ਸੈਨੇਟਰੀ ਇੰਸਪੈਕਟਰ ਵਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ।