ਹਰੀਸ਼ ਕਾਲੜਾ
- 25 ਗ੍ਰਾਮ ਨਸ਼ੀਲਾ ਪਦਾਰਥ, 2 ਪਿਸਟਲ 315 ਬੋਰ, 1 ਪਿਸਟਲ 32 ਬੋਰ ਅਤੇ 2 ਜਿੰਦਾ ਕਾਰਤੂਸ ਕੀਤੇ ਬ੍ਰਾਮਦ - ਸੀਨੀਅਰ ਕਪਤਾਨ ਪੁਲਿਸ
ਰੂਪਨਗਰ,27 ਜਨਵਰੀ 2021 - ਸਥਾਨਿਕ ਪੁਲਿਸ ਵਲੋ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰਦੇ ਹੋਏ ਉਸ ਪਾਸੋ 25 ਗ੍ਰਾਮ ਨਸ਼ੀਲਾ ਪਦਾਰਥ, 2 ਪਿਸਟਲ 315 ਬੋਰ, 1 ਪਿਸਟਲ 32 ਬੋਰ ਅਤੇ 2 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ।ਇਹ ਜਾਣਕਾਰੀ ਇਕ ਪ੍ਰੈਸ ਕਾਨਫਰੰਸ ਦੌਰਾਨ ਦਿੰਦਿਆਂ ਡਾ. ਅਖਿਲ ਚੋਧਰੀ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਰੂਪਨਗਰ ਨੇ ਦਸਿਆ ਕਿ ਸ਼੍ਰੀ ਅਜਿੰਦਰ ਸਿੰਘ, ਪੀ.ਪੀ.ਐਸ, ਕਪਤਾਨ ਪੁਲਿਸ (ਡਿਟੇਕਟਿਵ) ਅਤੇ ਸ੍ਰੀ ਵਰਿੰਦਰਜੀਤ ਸਿੰਘ, ਪੀ.ਪੀ.ਐਸ, ਉਪ-ਕਪਤਾਨ ਪੁਲਿਸ (ਡਿਟੇਕਟਿਵ) ਰੂਪਨਗਰ ਦੀ ਅਗਵਾਈ ਹੇਠ ਇੰਸਪੈਕਟਰ ਅਮਰਬੀਰ ਸਿੰਘ ਇੰਚਾਰਜ ਸੀ.ਆਈ.ਏ. ਅਤੇ ਪੁਲਿਸ ਪਾਰਟੀ ਵਲੋ ਇਸ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਉਨਾਂ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲ੍ਹਾ ਪੁਲਿਸ ਵਲੋ ਗੁਪਤ ਇਤਲਾਹ ਮਿਲਣ ਤੇ ਅਹਿਮਦਪੁਰ ਫਲਾਈਓਵਰ ਪੁਲ ਦੇ ਥੱਲੇ ਦਵਿੰਦਰ ਸਿੰਘ ਜੋਰਾ ਪੁੱਤਰ ਹਰਦੇਵ ਸਿੰਘ ਵਾਸੀ ਪਿੰਡ ਲੋਦੀਪੁਰ ਥਾਣਾ ਸ੍ਰੀ ਅਨੰਦਪੁਰ ਸਾਹਿਬ ਨੂੰ ਮੋਕਾ ਤੇ ਕਾਬੂ ਕੀਤਾ ਅਤੇ ਉਸ ਪਾਸੋ 25 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ, 2 ਪਿਸਟਲ 315 ਬੋਰ, 1 ਪਿਸਟਲ 32 ਬੋਰ ਅਤੇ 2 ਜਿੰਦਾ ਕਾਰਤੂਸ ਬ੍ਰਾਮਦ ਕੀਤੇ ਗਏ। ਜਿਸ ਤੇ ਇਸ ਖਿਲਾਫ ਮੁਕੱਦਮਾ ਨੰਬਰ 14 ਮਿਤੀ 26.01.2021 ਅ/ਧ 22-61-85 ਐਨ.ਡੀ.ਪੀ.ਐਸ. ਐਕਟ ਅਤੇ 25-54-59 ਅਸਲਾ ਐਕਟ ਥਾਣਾ ਸਦਰ ਰੂਪਨਗਰ ਦਰਜ਼ ਰਜਿਸਟਰ ਕੀਤਾ ਗਿਆ। ਜਿਸ ਪਾਸੋਂ ਹੋਰ ਡੂੰਘਾਈ ਨਾਲ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਜਿਸ ਤੋਂ ਹੋਰ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।ਉਨਾਂ ਇਹ ਵੀ ਦਸਿਆ ਕਿ ਇਸ ਵਿਅਕਤੀ ਦੇ ਖਿਲਾਫ ਪਹਿਲਾਂ ਵੀ ਤਿੰਨ ਮੁਕਦੱਮੇ,ਨਸ਼ਾ,ਲੜਾਈ ਤੇ ਹਥਿਆਰ ਸਬੰਧੀ, ਦਰਜ਼ ਹਨ।