← ਪਿਛੇ ਪਰਤੋ
ਹਰੀਸ਼ ਕਾਲੜਾ
ਰੂਪਨਗਰ, 27 ਜਨਵਰੀ 2021 - ਸਰਕਾਰੀ ਕਾਲਜ ਰੋਪੜ ਵਿਖੇ ਪ੍ਰਿੰਸੀਪਲ ਡਾ. ਜਸਵਿੰਦਰ ਕੌਰ ਦੀ ਸਰਪ੍ਰਸਤੀ ਹੇਠ 72ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਉਹਨਾਂ ਵੱਲੋਂ ਸਮੂਹ ਸਟਾਫ ਨੂੰ ਗਣਤੰਤਰਤਾ ਦਿਵਸ ਦੀ ਵਧਾਈ ਦਿੱਤੀ ਗਈ। ਤਿਰੰਗਾ ਲਹਿਰਾਉਣ ਦੀ ਰਸਮ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋ. ਜਤਿੰਦਰ ਸਿੰਘ ਗਿੱਲ ਵੱਲੋਂ ਅਦਾ ਕੀਤੀ ਗਈ। ਉਹਨਾਂ ਨੇ ਸਮੂਹ ਸਟਾਫ ਨੂੰ ਰਾਸ਼ਟਰ ਦੇ ਹਿੱਤ ਲਈ ਦਿਆਨਤਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ ਅਤੇ ਸ਼ਹੀਦਾਂ ਦੀ ਕੁਰਬਾਨੀ ਨੂੰ ਵੀ ਯਾਦ ਕੀਤਾ। ਕਾਲਜ ਦੇ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਵੱਲੋਂ ਇਸ ਰਸਮ ਮੌਕੇ ਸ਼ਮੂਲੀਅਤ ਕੀਤੀ ਗਈ ਅਤੇ ਡਾ. ਹਰਜਸ ਕੌਰ ਦੀ ਅਗਵਾਈ ਹੇਠ ਰਾਸ਼ਟਰੀ ਗਾਨ ਪੇਸ਼ ਕੀਤਾ ਗਿਆ।
Total Responses : 930