ਹਰਜਿੰਦਰ ਸਿੰਘ ਭੱਟੀ
- ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾਲ ਸੜਕ ਦੁਰਘਟਨਾਵਾਂ ਤੋਂ ਬਚਿਆ ਜਾ ਸਕਦੈ : ਪੁਰਖਾਲਵੀ
- ਜਿੰਦਗੀ ਜਿਊਣ ਲਈ ਪਾਣੀ ਵਾਂਗ ਟ੍ਰੈਫਿਕ ਨਿਯਮਾਂ ਦੀ ਪਾਲਣਾ ਜਰੂਰੀ : ਨਰਿੰਦਰ ਸੂਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਜਨਵਰੀ 2021 - ਸਥਾਨਕ ਸਰਕਾਰੀ ਆਈ.ਟੀ.ਆਈ. (ਲੜਕੀਆਂ) ਵਿਖੇ ਅੱਜ 32ਵਾਂ ਸੜਕ ਸੁਰੱਖਿਆ ਦਿਵਸ ਮਨਾਇਆ ਗਿਆ ਜਿਸ ਵਿੱਚ ਟ੍ਰੈਫਿਕ ਪੁਲੀਸ ਮੁਹਾਲੀ ਦੇ ਜੋਨ-1 ਇੰਚਾਰਜ ਸ਼੍ਰੀ ਨਰਿੰਦਰ ਸੂਦ ਆਪਣੀ ਟੀਮ ਨਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਜਿਨ੍ਹਾਂ ਵਿੱਚ ਏ.ਐਸ.ਆਈ ਸ਼੍ਰੀ ਜਨਕ ਰਾਜ, ਏ.ਐਸ.ਆਈ ਸ਼੍ਰੀ ਕੁਲਵਿੰਦਰਪਾਲ ਸਿੰਘ, ਹੈਡ ਕੰਸਟੇਬਲ ਸ਼੍ਰੀ ਹਰਵਿੰਦਰ ਸਿੰਘ, ਸ਼੍ਰੀ ਸੁਖਜੀਤ ਸਿੰਘ ਅਤੇ ਕੰਸਟੇਬਲ ਸ਼੍ਰੀਮਤੀ ਹਰਜੀਤ ਕੌਰ ਵਿਸ਼ੇਸ਼ ਤੌਰ ਤੇ ਹਾਜਿਰ ਸਨ।
ਪ੍ਰੋਗਰਾਮ ਦੌਰਾਨ ਵੱਡੀ ਗਿਣਤੀ ਵਿੱਚ ਜੁੜੀਆਂ ਸੰਸਥਾ ਦੀਆਂ ਸਿਖਿਆਰਥਣਾਂ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਆਪਣੀ ਅਤੇ ਦੁਜਿਆਂ ਦੀ ਸੁਰੱਖਿਆ ਲਈ ਸੜਕੀ ਆਵਾਜਾਈ ਦੌਰਾਨ ਟ੍ਰੈਫਿਕ ਨਿਯਮਾਂ ਅਪਨਾਉਣ ਦੀ ਲੋੜ ਤੇ ਜੋਰ ਦਿੱਤਾ। ਇਸ ਮੌਕੇ ਬੋਲਦਿਆਂ ਸੰਸਥਾ ਦੇ ਪ੍ਰਿੰਸੀਪਲ ਸ਼੍ਰੀ ਸ਼ਮਸ਼ੇਰ ਪੁਰਖਾਲਵੀ ਨੇ ਐਲਾਨ ਕੀਤਾ ਕਿ ਸੰਸਥਾ ਵੱਲੋਂ ਅਗਲੇ ਕੁੱਝ ਦਿਨਾਂ ਵਿੱਚ ਇੱਕ ਜਿਲ੍ਹਾ ਪੱਧਰੀ ਆਵਾਜਾਈ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਜਾਵੇਗਾ। ਸਬ ਇੰਸਪੈਕਟਰ ਸ਼੍ਰੀ ਨਰਿੰਦਰ ਸੂਦ ਨੇ ਲੜਕੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸੜਕ ਤੇ ਵਹੀਕਲ ਚਲਾਉਣ ਸਮੇਂ ਹੈਲਮੇਟ ਦੀ ਵਰਤੋਂ ਜਰੂਰ ਕਰਨ।
ਇਸ ਮੌਕੇ ਹੋਰਨਾ ਤੋਂ ਇਲਾਵਾ ਸ਼੍ਰੀਮਤੀ ਸ਼ਵੀ ਗੋਇਲ, ਸ਼੍ਰੀਮਤੀ ਜਸਵੀਰ ਕੌਰ, ਸ਼੍ਰੀਮਤੀ ਉਪਾਸਨਾ ਅੱਤਰੀ, ਸ਼੍ਰੀਮਤੀ ਅੰਮ੍ਰਿਤਬੀਰ ਕੌਰ ਹੁੰਦਲ, ਸ਼੍ਰੀਮਤੀ ਸ਼ਰਨਜੀਤ ਕੌਰ, ਸ਼੍ਰੀਮਤੀ ਹਰਮਨਜੀਤ ਕੌਰ, ਸ਼੍ਰੀਮਤੀ ਪਰਮਿੰਦਰ ਕੌਰ, ਸ਼੍ਰੀਮਤੀ ਰੇਨੂੰ ਸ਼ਰਮਾ, ਸ਼੍ਰੀ ਰਾਕੇਸ਼ ਕੁਮਾਰ ਡੱਲਾ, ਸ਼੍ਰੀ ਅਮਨਦੀਪ ਸ਼ਰਮਾ, ਸ਼੍ਰੀ ਗੁਰਵਿੰਦਰ ਸਿੰਘ, ਸ਼੍ਰੀ ਵਰਿੰਦਰਪਾਲ ਸਿੰਘ, ਸ਼੍ਰੀ ਮਨਿੰਦਰਪਾਲ ਸਿੰਘ, ਸ਼੍ਰੀ ਅਵਤਾਰ ਸਿੰਘ, ਸ਼੍ਰੀਮਤੀ ਦਰਸ਼ਨਾ ਕੁਮਾਰੀ ਅਤੇ ਸ਼੍ਰੀਮਤੀ ਰਮਨਦੀਪ ਕੌਰ ਵੀ ਹਾਜਰ ਸਨ।