ਹਰਜਿੰਦਰ ਸਿੰਘ ਭੱਟੀ
- ਕੋਵਿਡ ਦੇ 1 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 27 ਜਨਵਰੀ 2021 - ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁਲ ਕੇਸ 19360 ਮਿਲੇ ਹਨ ਜਿਨ੍ਹਾਂ ਵਿੱਚੋਂ 18387 ਮਰੀਜ਼ ਠੀਕ ਹੋ ਗਏ ਅਤੇ 612 ਕੇਸ ਐਕਟੀਵ ਹਨ । ਜਦਕਿ 361 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 84 ਮਰੀਜ਼ ਠੀਕ ਹੋਏ ਹਨ ਅਤੇ 28 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਘੰੜੂਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਅਤੇ ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 23 ਕੇਸ ਸ਼ਾਮਲ ਹਨ।