ਦੀਪਕ ਜੈਨ
ਜਗਰਾਉਂ, 27 ਜਨਵਰੀ 2021 – ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜਨਮ ਦਿਵਸ ਤੋਂ ਇਕ ਦਿਨ ਪਹਿਲਾਂ ਜਗਰਾਓਂ ਦੇ ਐਸਡੀਐਮ ਨਰਿੰਦਰ ਸਿੰਘ ਧਾਲੀਵਾਲ ਨੇ ਲਾਲਾ ਲਾਜਪਤ ਰਾਏ ਜੀ ਦੇ ਜੱਦੀ ਘਰ ਦਾ ਨਿਰੀਖਣ ਕੀਤਾ। ਐਸਡੀਐਮ ਧਾਲੀਵਾਲ ਨੇ ਸ੍ਰੀ ਅਗਰਸੈਨ ਕਮੇਟੀ (ਰਾਜ਼ੀ) ਜਗਰਾਓਂ ਦੇ ਵਾਈਸ ਚੇਅਰਮੈਨ ਕਮਲਦੀਪ ਬਾਂਸਲ ਤੋਂ ਲਾਲਾ ਲਾਜਪਤ ਰਾਏ ਜੀ ਦੇ ਘਰ ਦੀ ਬਾਰੀਕੀ ਨਾਲ ਪੁੱਛਗਿੱਛ ਕੀਤੀ।
ਐਸਡੀਐਮ ਧਾਲੀਵਾਲ ਨੇ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਦੇਸ਼ ਦੇ ਮਹਾਨ ਯੋਧੇ ਸਨ ਅਤੇ ਲਾਲਾ ਲਾਜਪਤ ਰਾਏ ਵਰਗੇ ਮਹਾਨ ਇਨਕਲਾਬੀਆਂ ਦੀ ਸ਼ਹਾਦਤ ਸਦਕਾ ਅਸੀਂ ਸਾਰੇ ਅਜ਼ਾਦ ਹਵਾ ਵਿਚ ਸਾਹ ਲੈ ਰਹੇ ਹਾਂ। ਇਨ੍ਹਾਂ ਸ਼ਹੀਦਾਂ ਦੀਆਂ ਯਾਦਾਂ ਨੂੰ ਕਾਇਮ ਰੱਖਣਾ ਸਾਡਾ ਨੈਤਿਕ ਫਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਜਗਰਾਉਂ ਨਗਰ ਕੌਸਲ ਦੇ ਅਧਿਕਾਰੀਆਂ ਨੂੰ ਲਾਲਾ ਲਾਜਪਤ ਰਾਏ ਦੇ ਘਰ ਦੀ ਸਫ਼ਾਈ ਕਰਨ ਦੀ ਹਦਾਇਤ ਕੀਤੀ ਗਈ ਹੈ। ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੇ ਜਨਮ ਦਿਹਾੜੇ ਬੜੇ ਸ਼ਰਧਾ ਨਾਲ ਮਨਾਇਆ ਜਾਵੇਗਾ। ਇਸ ਮੌਕੇ ਕਮਲਦੀਪ ਬਾਂਸਲ ਨੇ ਲਾਲਾ ਲਾਜਪਤ ਰਾਏ ਦੇ ਜੱਦੀ ਘਰ ਦੀ ਫੋਟੋ ਵੀ ਐਸਡੀਐਮ ਨਰਿੰਦਰ ਸਿੰਘ ਧਾਲੀਵਾਲ ਨੂੰ ਭੇਂਟ ਕੀਤੀ।