ਹਰਜਿੰਦਰ ਸਿੰਘ ਭੱਟੀ
- ਮੁਫਤ ਐਸ.ਸੀ ਡੇਅਰੀ ਸਿਖਲਾਈ ਦਾ ਬੈਚ 01 ਫਰਵਰੀ ਤੋਂ ਸ਼ੁਰੂ
- 2000 ਰੁਪਏ ਦਿੱਤਾ ਜਾਵੇਗਾ ਸਿਖਿਆਰਥੀ ਵਜੀਫਾ
- ਜਿਲਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰ 434, ਤੀਜੀ ਮੰਜਿਲ ਤੇ ਕੀਤਾ ਜਾ ਸਕਦਾ ਹੈ ਸੰਪਰਕ
- ਹੈਲਪਲਾਈਨ ਨੰਬਰ 98784-41386 ਤੇ ਕੀਤਾ ਜਾ ਸਕਦਾ ਹੈ ਸੰਪਰਕ
ਐਸ.ਏ.ਐਸ. ਨਗਰ 27 ਜਨਵਰੀ 2021 - ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ: ਕਰਨੈਲ ਸਿੰਘ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ/ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਐਸ.ਸੀ ਬੈਨੀਫਿਸ਼ਰੀਜ਼ ਨੂੰ 2 ਹਫਤਿਆਂ ਦਾ ਮੁਫਤ ਡੇਅਰੀ ਸਿਖਲਾਈ ਕੋਰਸ ਦਾ ਪਹਿਲਾ ਬੈਚ 01 ਫਰਵਰੀ ਨੂੰ ਪੰਜਾਬ ਦੇ ਵੱਖ ਵੱਖ ਟਰੇਨਿੰਗ ਸੈਟਰਾਂ ਤੇ ਚਲਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸ੍ਰੀ ਗਿਰੀਸ਼ ਦਿਆਲਨ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ ਨੇ ਦੱਸਿਆ ਕਿ ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨਾਂ ਦੀ ਉਮਰ 18 ਸਾਲ ਤੋ 50 ਸਾਲ ਦੇ ਦਰਮਿਆਨ ਹੋਵੇ, ਘੱਟੋ ਘੱਟ ਪੰਜਵੀ ਪਾਸ ਹੋਵੇ, ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦਾ ਹੋਵੇ। ਸਿਖਲਾਈ ਦੌਰਾਨ ਸਿਖਿਆਰਥੀਆਂ ਨੂੰ ਚਾਹ ਅਤੇ ਦੁਪਹਿਰ ਦੇ ਖਾਣੇ ਦਾ ਪ੍ਰਬੰਧ ਵੀ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋ ਇਹ ਸਿਖਲਾਈ ਮੁਫਤ ਕਰਵਾਈ ਜਾ ਰਹੀ ਹੈ, ਜਿਸਦੀ ਕਿ ਕੌਈ ਵੀ ਫੀਸ ਨਹੀ ਹੈ। ਬਲਕਿ ਸਿਖਿਆਰਥੀਆ ਨੂੰ ਸਿਖਲਾਈ ਉਪਰੰਤ 2000 ਰੁਪਏ ਪ੍ਰਤੀ ਸਿਖਿਆਰਥੀ ਵਜੀਫਾ ਵੀ ਦਿੱਤਾ ਜਾਵੇਗਾ।
ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਗੁਰਿੰਦਰਪਾਲ ਸਿੰਘ ਕਾਹਲੋਂ ਨੇ ਅਨੁਸੂਚਿਤ ਜਾਤੀ ਨਾਲ ਸੰਬੰਧ ਰੱਖਦੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਵਿਭਾਗ ਦੀਆ ਸਕੀਮਾ ਦਾ ਪੂਰਨ ਲਾਹਾ ਲੇ ਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਅੱਜ ਦੇ ਸਮੇ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਸੋ ਚਾਹਵਾਨ ਐਸ.ਸੀ ਲਾਭਪਾਤਰੀ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਤੇ ਕਿਸੇ ਵੀ ਕੰਮ ਵਾਲੇ ਦਿਨ ਆਕੇ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੰਬਰ 98784-41386 ਤੇ ਸੰਪਰਕ ਕਰ ਸਕਦੇ ਹੋ।