← ਪਿਛੇ ਪਰਤੋ
ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਦਾਤਾਰ ਸਿੰਘ ਨਹੀਂ ਰਹੇ ਅੰਮ੍ਰਿਤਸਰ, 21 ਫਰਵਰੀ, 2021 : ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਦਾਤਾਰ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ ਹੋ ਗਿਆ। ਉਹ ਇਥੇ ਇਕ ਪ੍ਰੋਗਰਾਮ ਵਿਚ ਸ਼ਮੂਲੀਅਤ ਕਰ ਰਹੇ ਸਨਕਿ ਅਚਨਚੇਤ ਤਬੀਅਤ ਖਰਾਬ ਹੋ ਗਈ। ਉਹਨਾਂ ਨੁੰ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਉਥੇ ਉਹਨਾਂ ਦੀ ਮੌਤ ਹੋ ਗਈ। ਉਹਨਾਂ ਦੀ ਜਥੇਬੰਦੀ ਕਿਰਤੀ ਕਿਸਾਨ ਯੂਨੀਅਨ ਦਿੱਲੀ ਦੇ ਬਾਰਡਰਾਂ ’ਤੇ ਚਲ ਰਹੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਮੋਰਚੇ ਦੀ ਮੈਂਬਰ ਹੈ।
Total Responses : 936