ਅਸ਼ੋਕ ਵਰਮਾ
ਬਠਿੰਡਾ, 21 ਫਰਵਰੀ 2021: ਲਵਲੀ ਯੂਨੀਵਰਸਿਟੀ, ਜਲੰਧਰ ਵਿਖੇ ਕਰਵਾਈ ਗਈ 23ਵੀਂ ਪੰਜਾਬ ਸਟੇਟ ਸਬ ਜੂਨੀਅਰ ਐਂਡ ਸੀਨੀਅਰ ਵੁਸ਼ੂ ਚੈਂਪੀਅਨਸ਼ਿਪ-2021 ਦੌਰਾਨ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦੇ 10+1 (ਆਰਟਸ-ਏ) ਜਮਾਤ ਦੇ ਵਿਦਿਆਰਥੀ ਹਰਸ਼ਿਤ ਸ਼ਰਮਾ ਨੇ ਰਾਜ ਪੱਧਰੀ ਵੁਸ਼ੂ ਮਾਰਸ਼ਲ ਆਰਟਸ ਖੇਡ ਵਿੱਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂੇ ਗੋਲਡ ਮੈਡਲ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਸ਼ਿਤ ਸ਼ਰਮਾ ਨੂੰ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਰਾਸ਼ਟਰ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਵਿੱਚ ਭਾਗ ਲੈਣ ਲਈ ਚੁਣ ਲਿਆ ਗਿਆ ਹੈ। ਸਕੂਲ ਦੇ ਪਿ੍ਰੰਸੀਪਲ ਬਲਜਿੰਦਰ ਸਿੰਘ ਨੇ ਜੇਤੂ ਵਿਦਿਆਰਥੀ ਦੀ ਇਸ ਸ਼ਾਨਦਾਰ ਜਿੱਤ ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਹਰਸ਼ਿਤ ਸ਼ਰਮਾ ਦੀ ਪ੍ਰਾਪਤੀ ਤੇ ਮਾਣ ਹੈ।
ਉਨ੍ਹਾਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਆਪਣੀ ਪ੍ਰਤਿਭਾ ਦਾ ਪ੍ਰਗਟਾਵਾ ਕਰਨ ਲਈ ਅਜਿਹੇ ਮੌਕਿਆਂ ਦਾ ਲਾਭ ਜ਼ਰੂਰ ਲੈਣਾ ਚਾਹੀਦਾ ਹੈ। ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਜੇਤੂ ਵਿਦਿਆਰਥੀ ਹਰਸ਼ਿਤ ਸ਼ਰਮਾ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸਕੂਲ ਦੇ ਪਿ੍ਰੰਸੀਪਲ, ਅਧਿਆਪਕਾਂ ਅਤੇ ਖ਼ਾਸਕਰ ਸਪੋਰਟਸ ਵਿਭਾਗ ਦੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਵੀ ਅਜਿਹੀਆਂ ਪ੍ਰਾਪਤੀਆਂ ਕਰਨ ਦੀ ਆਸ ਪ੍ਰਗਟਾਈ।