← ਪਿਛੇ ਪਰਤੋ
ਨਵਾਂਸ਼ਹਿਰ 20 ਫਰਵਰੀ 2021 - ਸੰਯੁਕਤ ਕਿਸਾਨ ਮੋਰਚਾ ਦਿੱਲੀ ਦੇ ਸੱਦੇ ਉੱਤੇ ਕਿਰਤੀ ਕਿਸਾਨ ਯੂਨੀਅਨ 23 ਫਰਵਰੀ ਨੂੰ ਰਿਲਾਇੰਸ ਕੰਪਨੀ ਦੇ ਨਵਾਂਸ਼ਹਿਰ ਸਟੋਰ ਅੱਗੇ ਚੱਲ ਰਹੇ ਧਰਨਾ ਸਥਾਨ ਉੱਤੇ ਅੰਗਰੇਜ਼ ਹਕੂਮਤ ਵਿਰੁੱਧ 'ਪੱਗੜੀ ਸੰਭਾਲ ਜੱਟਾ' ਦਾ ਨਾਹਰਾ ਬੁਲੰਦ ਕਰਨ ਵਾਲੇ ਸ਼ਹੀਦ ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦਾ ਜਨਮ ਦਿਹਾੜਾ ਮਨਾਏਗੀ।ਯੂਨੀਅਨ ਆਗੂਆਂ ਭੁਪਿੰਦਰ ਸਿੰਘ ਵੜੈਚ ਅਤੇ ਤਰਸੇਮ ਸਿੰਘ ਬੈਂਸ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 1:30 ਵਜੇ ਤੱਕ ਚੱਲੇਗਾ।ਜਿਸ ਵਿਚ ਬੁਲਾਰੇ ਅਜੀਤ ਸਿੰਘ ਦੇ ਜੀਵਨ, ਸੰਘਰਸ਼ ਅਤੇ ਮੋਦੀ ਸਰਕਾਰ ਵਿਰੁੱਧ ਚੱਲ ਰਹੇ ਕਿਸਾਨੀ ਘੋਲ ਉੱਤੇ ਚਾਨਣਾ ਪਾਉਣਗੇ।
Total Responses : 936