← ਪਿਛੇ ਪਰਤੋ
ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 22 ਫਰਵਰੀ 2021-ਅਰਵਿੰਦਪਾਲ ਸੰਧੂ ਡਿਪਟੀ ਕਮਿਸ਼ਨਰ ਫਾਜ਼ਿਲਕਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਵਾਧੂ ਚਾਰਜ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਉਨਾਂ ਦੱਸਿਆ ਕਿ ਅੱਜ ਉਨਾਂ ਦਾ ਜਨਮ ਦਿਨ ਵੀ ਹੈ। ਜ਼ਿਕਰਯੋਗ ਹੈ ਕਿ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਇੱਕ ਮਹੀਨੇ ਲਈ ਮਿਡ ਕੈਰੀਅਰ ਟਰੇਨਿੰਗ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਮੈਸੂਰੀ ਵਿਖੇ ਗਏ ਹੋਏ ਹਨ। ਸੰਧੂ ਨੇ ਜ਼ਿਲ੍ਹੇ ਦੇ ਐਸ.ਡੀ.ਐਮਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀ ਸ਼ੁਰੂ ਕੀਤੀ ਗਈ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਲਾਗੂ ਕਰਨ ਲਈ ਕਿਸੇ ਵੀ ਪ੍ਰਕਾਰ ਦੀ ਕੋਈ ਕਮੀ ਨਾ ਛੱਡਣ ਤਾਂ ਜੋ ਇਸ ਯੋਜਨਾ ਦਾ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਮਿਲ ਸਕੇ।
Total Responses : 936