ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 22 ਫ਼ਰਵਰੀ 2021-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰੋਂ ਅੱਜ ਫ਼ਿਰ ਕੋਰੋਨਾ ਦੇ ਦੋ ਹੋਰ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ 1 ਕੇਸ ਮਲੋਟ ਤੇ 1 ਕੇਸ ਮਾਂਗਟਕੇਰ ਤੋਂ ਸਾਹਮਣੇ ਆਇਆ ਹੈ, ਜਿੰਨ੍ਹਾਂ ਨੂੰ ਹੁਣ ਆਈਸੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 4 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 88 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 530 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 391 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਵੀ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲ੍ਹੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3917 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 3790 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 29 ਕੇਸ ਸਰਗਰਮ ਚੱਲ ਰਹੇ ਹਨ।