← ਪਿਛੇ ਪਰਤੋ
ਅਸ਼ੋਕ ਵਰਮਾ
ਬਠਿੰਡਾ, 22 ਫ਼ਰਵਰੀ 2021 - ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅੱਜ ਇੱਥੇ ਬਠਿੰਡਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਾ ਐਡੀਸ਼ਨਲ ਚਾਰਜ ਸੰਭਾਲ ਲਿਆ ਹੈ। ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ੍ਰੀਨਿਵਾਸਨ ਕਰੀਬ ਇੱਕ ਮਹੀਨੇ ਦੀ ਟ੍ਰੇਨਿੰਗ ਲਈ ਗਏ ਹਨ। ਡਿਪਟੀ ਕਮਿਸ਼ਨਰ ਬਰਨਾਲਾ ਹੁਣ ਡਿਪਟੀ ਕਮਿਸ਼ਨਰ ਬਠਿੰਡਾ ਦੀ ਟ੍ਰੇਨਿੰਗ ਦੌਰਾਨ ਬਰਨਾਲਾ ਜ਼ਿਲ੍ਹੇ ਦੇ ਨਾਲ-ਨਾਲ ਜ਼ਿਲ੍ਹਾ ਬਠਿੰਡਾ ਵਿਖੇ ਬਤੌਰ ਡਿਪਟੀ ਕਮਿਸ਼ਨਰ ਵਜੋਂ ਆਪਣੀਆਂ ਸੇਵਾਵਾਂ ਨਿਭਾਉਣਗੇ।
Total Responses : 188