ਹਰੀਸ਼ ਕਾਲੜਾ
ਸ਼੍ਰੀ ਅਨੰਦਪੁਰ ਸਾਹਿਬ 23 ਫਰਵਰੀ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ 22 ਫਰਵਰੀ ਨੂੰ ਸਮਾਰਟ ਸਿਟੀ ਅਤੇ ਅਮਰੁਤ ਯੋਜਨਾਵਾਂ ਤਹਿਤ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਲਈ 1087 ਕਰੋੜ ਰੁਪਏ ਦੇ ਕਈ ਪਰਾਜੈਕਟਾਂ ਦਾ ਵਰਚੁਅਲ ਤੌਰ 'ਤੇ ਨੀਂਹ ਪੱਥਰ ਅਤੇ ਉਦਘਾਟਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪਰਕਾਸ਼ ਪੁਰਬ ਮੌਕੇ ਨੌਵੇਂ ਪਾਤਸ਼ਾਹ ਨੂੰ ਸ਼ਰਧਾਂਜਲੀ ਵਜੋਂ ਪਵਿੱਤਰ ਨਗਰੀ ਸ਼੍ਰੀ ਆਨੰਦਪੁਰ ਸਾਹਿਬ ਨੂੰ ਸਮਾਰਟ ਸਿਟੀ ਯੋਜਨਾ ਵਿੱਚ ਸ਼ਾਮਲ ਕੀਤਾ ਜਾਵੇ ।ਇਸ ਦੇ ਨਾਲ ਇਲਾਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ, ਕਿਉਕਿ ਮੁੱਖ ਮੰਤਰੀ ਪਹਿਲਾ ਹੀ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਲਈ ਕਈ ਵੱਡੇ ਪਰੋਜੈਕਟ ਦੇ ਚੁੱਕੇ ਹਨ।
ਇਲਾਕੇ ਦੇ ਵੱਖ ਵੱਖ ਆਗੂਆਂ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਪੀਕਰ ਰਾਣਾ ਕੇ.ਪੀ ਸਿੰਘ ਦਾ ਸ਼੍ਰੀ ਅਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਲਈ ਵਿਸੇਸ਼ ਤੌਰ ਤੇ ਧੰਨਵਾਦ ਕੀਤਾ ਗਿਆ ਹੈ.। ਸ਼੍ਰੀ ਅਨੰਦਪੁਰ ਸਾਹਿਬ ਵਿਚ ਇਸ ਤੋ ਪਹਿਲਾ ਚੰਗਰ ਦੀ ਲਿਫਟਇਰੀਗੇਸ਼ਨ ਸਕੀਮ, ਸ਼੍ਰੀ ਅਨੰਦਪੁਰ ਸਾਹਿਬ ਤੋ ਮਾਤਾ ਸਰੀ ਨੈਣਾ ਦੇਵੀ ਕੋਲਾ ਵਾਲਾ ਟੌਬਾ ਤੱਕ ਅਤੇ ਸ਼੍ਰੀ ਅਨੰਦਪੁਰ ਸਾਹਿਬ ਤੋ ਗੜਹਸ਼ੰਕਰ ਮਾਰਗ ਦੀ ਮੁਰੰਮਤ ਅਤੇ ਨਵੀਨੀਕਰਨ ਪਰੋਜੈਕਟ, ਸ਼ਹਿਰ ਦੇ ਸੁੰਦਰੀਕਰਨ ਪਰੋਜੈਕਟ ਉਤੇ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਸ਼੍ਰੀ ਅਨੰਦਪੁਰ ਸਾਹਿਬ ਵਿਚ ਸੀਵਰੇਜ਼ ਦੀ ਸਮੱਸਿਆ ਨੂੰ ਜੜ੍ਹ ਤੋ ਖਤਮ ਕਰਨ ਲਈ ਵੱਡੇ ਪਰੋਜੈਕਟ ਨੂੰ ਜਲਦੀ ਮੁਕੰਮਲ ਕੀਤਾ ਜਾਵੇਗਾ।ਇਸ ਮੋਕੇ ਜਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਰਮੇਸ਼ ਚੰਦਰ ਦਸਗਰਾਈ, ਜਿਲਾ ਪਰੀਸ਼ਦ ਦੀ ਚੇਅਰ ਪਰਸਨ ਕ੍ਰਿਸਨਾ ਦੇਵੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਬੰਸ ਲਾਲ ਮਹਿਦਲੀ, ਪੀ.ਆਰ.ਟੀ.ਸੀ ਦੇ ਡਾਇਰੈਕਟਰ ਕਮਲਦੇਵ ਜ਼ੋਸ਼ੀ,ਹਰਜੀਤ ਸਿੰਘ ਜੀਤਾ ਸਾਬਕਾ ਪਰਧਾਨ ਨਗਰ ਕੌਂਸਲ ਸਰੀ ਅਨੰਦਪੁਰ ਸਾਹਿਬ ਮੋਜੂਦਾ ਕੋਸ਼ਲਰ ਅਤੇ ਹੋਰ ਵੱਖ ਵੱਖ ਸੰਗਠਨਾਂ ਵਲੋਂ ਮੁੱਖ ਮੰਤਰੀ ਅਤੇ ਰਾਣਾ ਕੇ.ਪੀ ਸਿੰਘ ਦਾ ਸ਼੍ਰੀ ਅਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ ਵਿਚ ਵਿਸ਼ੇਸ ਰੁਚੀ ਵਿਖਾਉਣ ਅਤੇ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕਰਵਾਉਣ ਲਈ ਧੰਨਵਾਦ ਕੀਤਾ ਹੈ।