- ਵਿਸ਼ੇਸ਼ ਸਕੱਤਰ ਸਿਹਤ ਨੇ ਜ਼ਿਲ੍ਹੇ ’ਚ ਕੋਵਿਡ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਦੀ ਸਥਿਤੀ ਦਾ ਲਿਆ ਜਾਇਜ਼ਾ”
- ਕੋਵਿਡ ਟੈਸਟਿੰਗ ਨੂੰ ਵਧਾਉਣ ਦੇ ਨਾਲ-ਨਾਲ ਕੰਟੈਕਟ ਟਰੇਸਿੰਗ ’ਚ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 23 ਫਰਵਰੀ 2021 - ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਅਮਿਤ ਕੁਮਾਰ ਨੇ ਅੱਜ ਜ਼ਿਲ੍ਹੇ ਵਿੱਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੋਵਿਡ ਦੇ ਵੱਧ ਰਹੇ ਕੇਸਾਂ ਨੂੰ ਰੋਕਣ ਲਈ ਸਿਹਤ ਵਿਭਾਗ ਬਹੁਤ ਗੰਭੀਰ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਦੀ ਹਾਜ਼ਰੀ ਵਿੱਚ ਕੋਵਿਡ ਸੈਂਪÇਲੰਗ, ਵੈਕਸੀਨੇਸ਼ਨ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਬਣ ਰਹੇ ਈ-ਕਾਰਡ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਸਨ। ਇਸ ਦੌਰਾਨ ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਸੈਂਪÇਲੰਗ ਵਧਾਉਣ ਦੇ ਨਾਲ-ਨਾਲ ਕੰਟੈਕਟ ਟਰੇਸਿੰਗ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ।
ਵਿਸ਼ੇਸ਼ ਸਕੱਤਰ ਨੇ ਕਿਹਾ ਕਿ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਮਰੀਜਾਂ ਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਪਹਿਚਾਣ ਅਤੇ ਉਨ੍ਹਾਂ ਦੀ 100 ਫੀਸਦੀ ਟੈਸਟਿੰਗ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਤੋਂ ਘਬਰਾਉਣ ਦੀ ਲੋੜ ਨਹੀਂ ਹੈ ਬਲਕਿ ਸਿਹਤ ਵਿਭਾਗ ਵਲੋਂ ਦੱਸੀਆਂ ਗਈਆਂ ਸਾਵਧਾਨੀਆਂ ਅਪਣਾ ਕੇ ਇਸ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸਮਾਜਿਕ ਦੂਰੀ ਅਪਣਾਉਣ, ਮਾਸਕ ਪਹਿਨਣ ਅਤੇ ਸਮੇਂ-ਸਮੇਂ ’ਤੇ ਹੱਥ ਧੋਣ ਵਰਗੀਆਂ ਸਾਵਧਾਨੀਆਂ ਦੀ ਯਕੀਨੀ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਭੀੜ-ਭਾੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ ਕਰਨ।
ਅਮਿਤ ਕੁਮਾਰ ਨੇ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨੇਸ਼ਨ ਦੇ ਕੰਮ ’ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿੱਚ ਹੈਲਥ ਅਤੇ ਫਰੰਟ ਲਾਈਨ ਵਰਕਰਾਂ ਦਾ ਟੀਕਾਕਰਣ ਦਾ ਕੰਮ ਸਹੀ ਢੰਗ ਨਾਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਵਿਡ ਟੀਕਾਕਰਣ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਇਸ ਦੌਰਾਨ ਉਨ੍ਹਾਂ ਨੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਈ-ਕਾਰਡ ਬਣਾਉਣ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੰਦਿਆਂ ਕਿਹਾ ਕਿ ਕੋਈ ਵੀ ਲਾਭਪਾਤਰੀ ਸਰਕਾਰ ਦੀ ਇਸ ਯੋਜਨਾ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਵਿੱਚ ਕੋਵਿਡ ਦੀ ਸਥਿਤੀ ਅਤੇ ਇਸਦੀ ਰੋਕਥਾਮ ਲਈ ਕੀਤੇ ਗਏ ਕੰਮਾਂ ਦੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵੈਕਸੀਨੇਸ਼ਨ ਦਾ ਕੰਮ ਸੁਚਾਰੂ ਰੂਪ ਨਾਲ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਬੱਤ ਸਿਹਤ ਯੋਜਨਾ ਦੇ ਈ-ਕਾਰਡ ਬਣਾਉਣ ਸਬੰਧੀ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਅਤੇ ਜ਼ਿਲ੍ਹੇ ਵਿੱਚ 11 ਸੇਵਾ ਕੇਂਦਰਾਂ, ਕਾਮਨ ਸਰਵਿਸ ਸੈਂਟਰ, ਸਰਕਾਰੀ ਹਸਪਤਾਲ ਵਿੱਚ ਈ-ਕਾਰਡ ਬਣਾਏ ਜਾ ਰਹੇ ਹਨ ਉਥੇ ਵੀਡਾਲ ਕੰਪਨੀ ਵਲੋਂ ਵੀ ਵੱਖ-ਵੱਖ ਥਾਵਾਂ ’ਤੇ ਕੈਂਪ ਲਗਾ ਕੇ ਈ-ਹੈਲਥ ਕਾਰਡ ਬਣਾਉਣ ਦਾ ਕੰਮ ਜਾਰੀ ਹੈ।
ਇਸ ਮੌਕੇ ’ਤੇ ਸਰਕਾਰੀ ਸਰਜਨ ਡਾ. ਰਣਜੀਤ ਸਿੰਘ ਘੋਤਰਾ, ਜ਼ਿਲ੍ਹਾ ਟੀਕਾਕਰਣ ਅਫ਼ਸਰ ਡਾ. ਸੀਮਾ ਗਰਗ, ਐਸ.ਐਮ.ਓ ਡਾ. ਜਸਵਿੰਦਰ ਸਿੰਘ, ਡਾ. ਸ਼ੈਲੇਸ਼ ਤੋਂ ਇਲਾਵਾ ਹੋਰ ਸਿਹਤ ਅਧਿਕਾਰੀ ਵੀ ਮੌਜੂਦ ਸਨ।