ਮੀਟਿੰਗ ਦਾ ਦ੍ਰਿਸ਼
ਦੀਦਾਰ ਗੁਰਨਾ
ਫਤਹਿਗੜ੍ਹ ਸਾਹਿਬ, 23 ਫਰਵਰੀ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਹਿਗੜ੍ਹ ਸਾਹਿਬ ਵੱਲੋਂ ਵੱਖ-ਵੱਖ ਵਿਸ਼ਿਆਂ ਤੇ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜੀ ਦੀ ਪ੍ਰਧਾਨਗੀ ਹੇਠ ਅਹਿਮ ਮੀਟਿੰਗਾਂ ਕੀਤੀਆਂ ਗਈਆਂ। ਮਿਸ਼ਨ ਰੈੱਡ ਸਕਾਈ ਦੇ ਸਬੰਧ ਵਿੱਚ ਬੱਚਤ ਭਵਨ, ਫਤਹਿਗੜ੍ਹ ਸਾਹਿਬ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਅਤੇ ਮਿਸ਼ਨ ਰੈੱਡ ਸਕਾਈ ਲਈ ਵੱਖ-ਵੱਖ ਵਿਭਾਗਾਂ ਤੋਂ ਚੁਣੇ ਗਏ ਅਫਸਰਾਂ ਸਮੇਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਬਤੌਰ ਨੋਡਲ ਅਫਸਰ ਹਾਜ਼ਰ ਹੋਏ। ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਵੱਲੋਂ ਜਾਣਕਾਰੀ ਦਿੰਦੇ ਹੋਏ ਮਿਸ਼ਨ ਰੈੱਡ ਸਕਾਈ ਅਫਸਰਾਂ ਨੂੰ ਹੁਨਰ ਸਿਖਲਾਈ ਸਬੰਧੀ OOAT ਸੈਂਟਰ ਅਲਾਟ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਅਤੇ ਸੈਂਟਰ ਅਲਾਟਮੈਂਟ ਦਾ ਕੰਮ 28 ਫਰਵਰੀ ਤੱਕ ਮੁਕੰਮਲ ਕਰਨ ਲਈ ਕਿਹਾ ਗਿਆ, ਇਸ ਉਪਰੰਤ ਗਵਰਨਿੰਗ ਕੌਂਸਲ ਸਬੰਧੀ ਹੋਈ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਮੁੱਖ ਕਾਰਜਕਾਰੀ ਅਫਸਰ ਵੱਲੋਂ ਗਵਰਨਿੰਗ ਕੌਂਸਲ ਦੇ ਵੱਖ-ਵੱਖ ਵਿਸ਼ਿਆਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ , ਰੋਜ਼ਗਾਰ ਵਿਭਾਗ ਵੱਲੋਂ ਅਪ੍ਰੈਲ 2021 ਵਿੱਚ ਲਗਾਏ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਦੀਆਂ ਤਿਆਰੀਆਂ ਅਤੇ ਮੇਲਿਆਂ ਲਈ ਅਸਾਮੀਆਂ ਇਕੱਤਰ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਵਿਦੇਸ਼ੀ ਪੜ੍ਹਾਈ ਅਤੇ ਵਿਦੇਸ਼ੀ ਰੋਜ਼ਗਾਰ ਦੀ ਕਾਉਂਸਲਿੰਗ ਜੋ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਦਿੱਤੀ ਜਾਵੇਗੀ, ਬਾਰੇ ਵੀ ਦੱਸਿਆ ਗਿਆ। ਇਸ ਤੋਂ ਇਲਾਵਾ ਬਿਊਰੋ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਜ਼ਿਲ੍ਹਾ ਰੋਜ਼ਗਾਰ ਅਫਸਰ ਸ੍ਰੀਮਤੀ ਅਰਵਿੰਦਰ ਕੌਰ ਵੱਲੋਂ ਅਪੀਲ ਕੀਤੀ ਗਈ ਕਿ ਰੋਜ਼ਗਾਰ ਅਤੇ ਕਰੀਅਰ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਪ੍ਰਾਰਥੀ ਬਿਊਰੋ ਵਿਖੇ ਪਹੁੰਚ ਕਰਨ ਅਤੇ ਹੈਲਪਲਾਈਨ ਨੰਬਰ 99156-82436 ਤੇ ਸੰਪਰਕ ਕਰਨ