ਚੰਡੀਗੜ੍ਹ, 23 ਫਰਵਰੀ 2021 - ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 1 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ। ਇਸ ਦੇ ਨਾਲ ਹੀ ਸੂਬੇ 'ਚ ਕੋਰੋਨਾ ਦੇ ਵਧ ਰਹੇ ਕਹਿਰ ਨੂੰ ਦੇਖਦੇ ਹੋਏ, ਸਮੂਹ ਐਮ ਐਲ ਏ, ਵਿਧਾਨ ਸਭਾ ਦੇ ਸਮੂਹ ਮੈਂਬਰ ਸਹਿਬਾਨ, ਸਭਾ ਸਕੱਤਰ, ਪੰਜਾਬ ਸਰਕਾਰ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਅਤੇ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਦੇ ਮੈਂਬਰਾਂ ਲਈ ਕੋਰੋਨਾ ਟੈਸਟ ਲਾਜ਼ਮੀ ਕੀਤਾ ਗਿਆ ਹੈ। ਬਿਨਾਂ ਕੋਰੋਨਾ ਨੈਗੇਟਿਵ ਰਿਪੋਰਟ ਤੋਂ ਕਿਸੇ ਨੂੰ ਵੀ ਵਿਧਾਨ ਸਭਾ 'ਚ ਐਂਟਰੀ ਨਹੀਂ ਮਿਲੇਗੀ। ਇਹ ਰਿਪੋਰਟ ਹਰ ਇੱਕ ਨੂੰ ਨਾਲ ਲਾਜ਼ਮੀ ਰੱਖਣੀ ਪਵੇਗੀ, ਇਸ ਤੋਂ ਬਿਨਾਂ ਕਿਸੇ ਨੂੰ ਵੀ ਵਿਧਾਨ ਸਭਾ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।