ਚੰਡੀਗੜ੍ਹ, 24 ਫਰਵਰੀ 2021 - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਪੰਜਾਬੀ ਸੰਗੀਤ ਦੀ ਦੁਨੀਆ ਨੂੰ ਵੱਡਾ ਘਾਟਾ ਪਿਆ ਹੈ।
ਕੈਪਟਨ ਨੇ ਟਵੀਟ ਕਰਕੇ ਲਿਖਿਆ, ''ਮਸ਼ਹੂਰ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਦਿਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਕੋਰੋਨਾ ਤੋਂ ਪੀੜਤ ਸਨ ਅਤੇ ਉਨ੍ਹਾਂ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਪੰਜਾਬੀ ਸੰਗੀਤ ਦੀ ਦੁਨੀਆ ਅੱਜ ਗ਼ਰੀਬ ਹੋ ਗਈ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀ ਹਮਦਰਦੀ।'