ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 24 ਫ਼ਰਵਰੀ 2021-ਜ਼ਿਲੇ ਦੇ ਪਿੰਡ ਫੁੱਲੂਖੇੜਾ ਤੋਂ ਅੱਜ ਇੱਕ ਹੋਰ ਕੋਰੋਨਾ ਕੇਸ ਸਾਹਮਣੇ ਆਇਆ ਹੈ। ਇਹ ਪੁਸ਼ਟੀ ਸਿਹਤ ਵਿਭਾਗ ਨੇ ਕੀਤੀ ਹੈ। ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ ਅੱਜ 386 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 534 ਸੈਂਪਲ ਬਕਾਇਆ ਹਨ। ਅੱਜ ਜ਼ਿਲੇ ਭਰ ਅੰਦਰੋਂ 442 ਸੈਂਪਲ ਬਕਾਇਆ ਹਨ। ਅੱਜ 8 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਵਰਣਨਯੋਗ ਹੈ ਕਿ ਹੁਣ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3920 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 3800 ਮਰੀਜ਼ਾਂ ਨੂੰ ਰਿਲੀਵ ਕੀਤਾ ਜਾ ਚੁੱਕਾ ਹੈ, ਜਦੋਂਕਿ ਹੁਣ 22 ਕੇਸ ਸਰਗਰਮ ਚੱਲ ਰਹੇ ਹਨ।