ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 25 ਫਰਵਰੀ 2021-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਅੰਦਰ ਅੱਜ ਫ਼ਿਰ ਕੋਰੋਨਾ ਦੇ ਤਿੰਨ ਹੋਰ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਵੱਲੋਂ ਜਾਰੀ ਰਿਪੋਰਟ ਅਨੁਸਾਰ 2 ਕੇਸ ਮਲੋਟ ਤੇ 1 ਕੇਸ ਬਾਦਲ ਤੋਂ ਸਾਹਮਣੇ ਆਏ ਹਨ, ਜਿੰਨ੍ਹਾਂ ਨੂੰ ਹੁਣ ਵਿਭਾਗ ਵੱਲੋਂ ਆਈਸੂਲੇਟ ਕੀਤਾ ਜਾ ਰਿਹਾ ਹੈ। ਅੱਜ 419 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 471 ਸੈਂਪਲ ਬਕਾਇਆ ਹਨ। ਅੱਜ ਜ਼ਿਲ੍ਹੇ ਭਰ ਅੰਦਰੋਂ 457 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਜ਼ਿਲ੍ਹੇ ਅੰਦਰ ਹੁਣ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3923 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 3800 ਮਰੀਜ਼ਾਂ ਨੂੰ ਰਿਲੀਵ ਕੀਤਾ ਜਾ ਚੁੱਕਾ ਹੈ, ਜਦੋਂਕਿ ਹੁਣ 25 ਕੇਸ ਸਰਗਰਮ ਚੱਲ ਰਹੇ ਹਨ।