← ਪਿਛੇ ਪਰਤੋ
ਰਾਜਵੰਤ ਸਿੰਘ ਸ੍ਰੀ ਮੁਕਤਸਰ ਸਾਹਿਬ, 25 ਫਰਵਰੀ 2021-ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਬਕਾਇਆ ਪਏ ਕਾਰਡਾਂ ਦਾ ਜਲਦੀ ਨਿਪਟਾਰਾ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕਿ ਜਿੰਨਾਂ ਵਿਭਾਗਾਂ ਨਾਲ ਸਬੰਧਿਤ ਕਿਸੇ ਵੀ ਲਾਭਪਾਤਰੀ ਦੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੋਈ ਕਾਰਡ ਬਨਣ ਵਾਲਾ ਹੈ, ਉਸ ਸਬੰਧਿਤ ਵਿਅਕਤੀ ਨਾਲ ਤਾਲਮੇਲ ਕਰਕੇ ਉਸ ਦਾ ਇਸ ਯੋਜਨਾ ਤਹਿਤ ਕਾਰਡ ਬਣਾਇਆ ਜਾਵੇ ਤਾਂ ਜੋ ਪੰਜਾਬ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਮਿਲ ਸਕੇ। ਉਨਾਂ ਸਿਹਤ ਵਿਭਾਗ ਨੂੰ ਵੀ ਹਦਾਇਤ ਕੀਤੀ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਮਿਲ ਵਾਲੇ ਲਾਭਾਂ ਸਬੰਧਿਤ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨਾਂ ਦੱਸਿਆ ਕਿ ਯੋਗ ਲਾਭਪਾਤਰੀਆਂ ਦੇ ਕਾਰਡ ਬਨਣ ਨਾਲ ਸਬੰਧਿਤ ਵਿਅਕਤੀ ਨੂੰ ਸਰਕਾਰ ਵੱਲੋਂ ਮੁਹਈਆ ਕਰਵਾਈ ਜਾ ਰਹੀ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਇਲਾਜ ਦੀ ਸੁਵਿਧਾ ਦਾ ਲਾਭ ਮਿਲ ਸਕੇਗਾ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਰਾਜੇਸ਼ ਤਿ੍ਰਪਾਠੀ ਵਧੀਕ ਡਿਪਟੀ ਕਮਿਸ਼ਨਰ ਜਨਰਲ, ਗੁਰਬਿੰਦਰ ਸਿੰਘ ਸਰਾਓ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ.ਰੰਜੂ ਸਿੰਗਲਾ ਸਿਵਿਲ ਸਰਜਨ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
Total Responses : 189