ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ 2021--ਥਾਣਾ ਸਿਟੀ ਪੁਲਿਸ ਟੀਮ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਗੋਨਿਆਣਾ ਰੋਡ ਵਿਖੇ ਪੁਲਸ ਵੱਲੋਂ ਗਸ਼ਤ ਕੀਤੀ ਜਾ ਰਹੀ ਸੀ, ਇਸੇ ਦੌਰਾਨ ਪੈਦਲ ਆ ਰਹੇ ਇੱਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ ਗਿਆ, ਜਿਸਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 0.4 ਗ੍ਰਾਮ ਹੈਰੋਇਨ ਮਿਲੀ, ਜਿਸ ਤੋਂ ਬਾਅਦ ਉਸ ਵਿਅਕਤੀ ਨੂੰ ਪੁਲਿਸ ਨੇ ਤੁਰੰਤ ਕਾਬੂ ਕਰ ਲਿਆ, ਜਿਸਦੀ ਪਛਾਣ ਰਜਿੰਦਰ ਕੁਮਾਰ ਉਰਫ਼ ਕਾਲਾ ਪੁੱਤਰ ਪ੍ਰੇਮ ਪਾਲ ਵਾਸੀ ਗੋਨਿਆਣਾ ਰੋਡ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।