ਅਸ਼ੋਕ ਵਰਮਾ
ਬਠਿੰਡਾ,26 ਫਰਵਰੀ2021: ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ-ਮੁਕਤਸਰ-ਬਠਿੰਡਾ ਜੋਨ ਵੱਲੋਂ ਕਰਵਾਏ ਗਏ ਅੰਤਰ ਕਾਲਜ ਯੁਵਕ ਮੇਲਾ-2021 ਵਿੱਚ ਸਰਕਾਰੀ ਪਾਲੀਟੈਕਨਿਕ ਕਾਲਜ ਬਠਿੰਡਾ ਦੇ ਵਿਦਿਆਰਥੀਆਂ ਨੇ ਵੱਖ ਵੱਖ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ। ਕਾਲਜ ਦੇ ਪਿ੍ਰੰਸੀਪਲ ਯਾਦਵਿੰਦਰ ਸਿੰਘ ਨੇ ਜੇਤੂ ਵਿਦਿਆਰਥੀਆ ਅਤੇ ਟੀਮ ਦੀ ਅਗਵਾਈ ਕਰਨ ਵਾਲੇ ਟੀਮ ਇੰਚਾਰਜ ਲੈਕਚਰਾਰ ਗਗਨਦੀਪ ਸਿੰਘ ਨੂੰ ਵਧਾਈ ਦਿੱਤੀ ਅਤੇ ਭਵਿੱਖ ’ਚ ਵੀ ਅਜਿਹੇ ਮਾਣਮੱਤੇ ਕਾਰਜ ਜਾਰੀ ਰੱਖਣ ਦਾ ਸੱਦਾ ਦਿੱਤਾ ਹੈ। ਉਹਨਾਂ ਦੱਸਿਆ ਕਿ ਕਾਲਜ ਦੀ ਆਈ.ਟੀ ਵਿਭਾਗ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਕਵਿਤਾ ਉਚਾਰਨ ਮੁਕਾਬਲੇ ਵਿੱਚ ਦੂਸਰਾ ਸਥਾਨ ਅਤੇ ਮਕੈਨੀਕਲ ਵਿਭਾਗ ਦੇ ਵਿਦਿਆਰਥੀ ਹਰਮਨਜੀਤ ਸਿੰਘ ਨੇ ਦਸਤਾਰ ਸਜਾਉਣ ਮੁਕਾਬਲੇ ਵਿੱਚ ਤੀਜਾ ਸਥਾਨ ਹਾਸਲ ਕੀਤਾ।
ਉਹਨਾਂ ਦੱਸਿਆ ਕਿ ਵਿਦਿਆਰਥੀਆ ਨੂੰ ਆਪਣੇ ਅਮੀਰ ਵਿਰਸੇ ਅਤੇ ਸ਼ਾਨਮੱਤੀਆਂ ਰਵਾਇਤਾਂ ਨਾਲ ਜੋੜਨ ਅਤੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਤਾਂ ਕਿ ਉਹ ਪੜ੍ਹਾਈ ਦੇ ਨਾਲ-2 ਸਮਾਜ ਵਿੱਚ ਆਪਣਾ ਬਣਦਾ ਯੋਗਦਾਨ ਪਾ ਸਕਣ। ਉਹਨਾਂ ਇਹ ਵੀ ਦੱਸਿਆ ਕਿ ਕਾਲਜ ਵੱਲੋਂ ਵੱਖੋ-ਵੱਖਰੇ ਕਲੱਬ ਬਣਾਕੇ ਵਿਦਿਆਰਥੀਆ ਨੂੰ ਲਗਾਤਾਰ ਸਹਿ-ਵਿੱਦਿਅਕ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਅੰਤਰ-ਵਿਭਾਗੀ ਮੁਕਾਬਲੇ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਰਾਜ ਪੱਧਰੀ ਯੁਵਕ ਮੇਲੇ ਅਤੇ ਖੇਡ ਗਤੀਵਿਧੀਆਂ ਵਿੱਚ ਵੀ ਵਿਦਿਆਰਥੀਆਂ ਨੂੰ ਸ਼ਮੂਲੀਅਤ ਕਰਵਾਈ ਜਾਂਦੀ ਹੈ। ਉਹਨਾਂ ਦੱਸਿਆ ਕਿ ਯੁਵਕ ਮੇਲੇ ਦੌਰਾਨ ਕਾਲਜ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਨੂੰ ਬਹੁਤ ਸਰਾਹਿਆ ਗਿਆ।