ਚੰਡੀਗੜ੍ਹ, 26 ਫਰਵਰੀ 2021 - ਭਗਤ ਰਵੀਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 27 ਫਰਵਰੀ ਨੂੰ ਚੰਡੀਗੜ੍ਹ 'ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਤਹਿਤ ਚੰਡੀਗੜ੍ਹ ਪ੍ਰਸ਼ਾਸਨ ਦੇ ਅਧੀਨ ਆਉਂਦੇ ਸਾਰੇ ਸਰਕਾਰੀ ਅਦਾਰੇ, ਕਾਰਪੋਰੇਸ਼ਨਾਂ, ਸੰਸਥਾਵਾਂ, ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ, ਸੰਪਰਕ ਸੈਂਟਰ, ਬੈਂਕ ਅਤੇ ਵਪਾਰਕ ਅਦਾਰੇ ਬੰਦ ਰਹਿਣਗੇ।