← ਪਿਛੇ ਪਰਤੋ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 26 ਫਰਵਰੀ 2021 - ਜ਼ਿਲ੍ਹਾ ਕਪੂਰਥਲਾ ਦੇ ਨਾਲ ਲੱਗਦੇ ਪਿੰਡ ਸੁਰਖਪੁਰ ਤੋਂ ਬੀਤੇ ਦਿਨੀਂ ਘਰੋਂ ਗੁਰਦੁਆਰਾ ਗੁਰੂਸਰ ਸਾਹਿਬ ਮੱਥਾ ਟੇਕਣ ਗਏ ਨਵ ਵਿਆਹੇ ਜੋੜੇ ਦੇ ਲਾਪਤਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਥਾਣਾ ਫੱਤੂਢੀਗਾ ਅਧੀਨ ਪੈਂਦੇ ਪਿੰਡ ਸੁਰਖਪੁਰ ਦੇ ਨਿਵਾਸੀ ਬਾਬਾ ਟੱਲ ਦਾਸ ਦਾ ਪੁੱਤਰ ਮਨਦੀਪ ਤੇ ਉਸ ਦੀ ਪਤਨੀ ਮਨਪ੍ਰੀਤ ਕੌਰ ਬੀਤੇ ਦਿਨੀਂ ਗੁਰਦੁਆਰਾ ਸਾਹਿਬ ਸੈਫਲਾਬਾਦ ਵਿਖੇ ਧਾਰਮਿਕ ਸਮਾਗਮ ਦੇਖਣ ਲਈ ਘਰੋਂ ਆਪਣੀ ਸਕੂਟਰੀ ਨੰਬਰ ਪੀ ਬੀ 09 ਆਰ 2355 ਤੇ ਗਏ ਸਨ ਪਰ ਘਰ ਵਾਪਸ ਨਹੀਂ ਪਰਤੇ। ਇਸ ਸਬੰਧੀ ਪਰਿਵਾਰ ਵੱਲੋਂ ਥਾਣਾ ਫੱਤੂਢੀਗਾ ਵਿਖੇ ਰਿਪੋਰਟ ਦਰਜ ਕਰਵਾਈ ਗਈ ਹੈ। ਜਿਸ ਤੇ ਥਾਣਾ ਫੱਤੂਢੀਗਾ ਦੀ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਲਾਪਤਾ ਪਤੀ ਪਤਨੀ ਦੀ ਤੇਜ਼ੀ ਨਾਲ ਭਾਲ ਕੀਤੀ ਜਾ ਰਹੀ ਹੈ।
Total Responses : 930