ਪਟਿਆਲਾ, 27 ਫਰਵਰੀ 2021 - ਪ੍ਰਸਿੱਧ ਸਾਹਿਤਕਾਰ ਅਤੇ ਖੇਡ ਲੇਖਕ ਜਗਮੋਹਨ ਸਿੰਘ ਲੱਕੀ ਨੂੰ ਉਸ ਸਮੇਂ ਡੂੰਘਾ ਸਦਮਾ ਲਗਿਆ, ਜਦੋਂ ਉਹਨਾਂ ਦੇ ਬਜ਼ੁਰਗ ਮਾਤਾ ਜੀ ਦਾ ਦੇਹਾਂਤ ਹੋ ਗਿਆ। ਸਾਹਿਤਕਾਰ ਲੱਕੀ ਦੇ ਮਾਤਾ ਜੀ 84 ਸਾਲਾਂ ਦੇ ਸਨ ਅਤੇ ਕੁਝ ਸਮੇਂ ਤੋਂ ਬਿਮਾਰ ਸਨ। ਉਹਨਾਂ ਦਾ ਅੰਤਮ ਸਸਕਾਰ ਅੱਜ ਪਟਿਆਲਾ ਵਿਖੇ ਕਰ ਦਿਤਾ ਗਿਆ। ਸਾਹਿਤਕਾਰ ਲੱਕੀ ਨੇ ਆਪਣੀ ਮਾਤਾ ਜੀ ਦੀ ਸੇਵਾ ਸੰਭਾਲ ਲਈ ਐਸ ਏ ਐਸ ਨਗਰ ਮੋਹਾਲੀ ਵਿਖੇ ਆਪਣੀ ਨੌਕਰੀ ਤੋਂ ਅਸਤੀਫਾ ਦੇ ਦਿਤਾ ਸੀ ਅਤੇ ਦਿਨ ਰਾਤ ਮਾਤਾ ਜੀ ਦੀ ਸੇਵਾ ਸੰਭਾਲ ਕਰ ਰਹੇ ਸਨ।
ਸਾਹਿਤਕਾਰ ਜਗਮੋਹਨ ਸਿੰਘ ਲੱਕੀ ਦੇ ਮਾਤਾ ਜੀ ਦੇ ਦੇਹਾਂਤ ’ਤੇ ਵੱਖ ਵੱਖ ਧਾਰਮਿਕ, ਸਾਹਿਤਕ, ਸਿਆਸੀ, ਸਮਾਜਿਕ ਅਤੇ ਵਪਾਰਕ ਜਥੇਬੰਦੀਆਂ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।