ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 28 ਫ਼ਰਵਰੀ 2021-ਜ਼ਿਲੇ ਦੇ ਪਿੰਡ ਤਰਮਾਲਾ ਤੋਂ ਅੱਜ ਇੱਕ ਹੋਰ ਕੋਰੋਨਾ ਦਾ ਕੇਸ ਸਾਹਮਣੇ ਆਇਆ ਹੈ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ 9 ਮਰੀਜ਼ਾਂ ਨੂੰ ਰਿਲੀਵ ਕੀਤਾ ਗਿਆ ਹੈ। ਅੱਜ 21 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 148 ਸੈਂਪਲ ਬਕਾਇਆ ਹਨ। ਅੱਜ ਜ਼ਿਲੇ ਭਰ ਅੰਦਰੋਂ 10 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁਣ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3930 ਹੋ ਗਈ ਹੈ, ਜਿਸ ਵਿੱਚੋਂ ਹੁਣ ਤੱਕ 3809 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 23 ਕੇਸ ਸਰਗਰਮ ਚੱਲ ਰਹੇ ਹਨ।