ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 1 ਮਾਰਚ 2021-ਜ਼ਿਲੇ ਅੰਦਰੋਂ ਅੱਜ ਫ਼ਿਰ ਕੋਰੋਨਾ ਦੇ ਪੰਜ ਹੋਰ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ 2 ਕੇਸ ਸ੍ਰੀ ਮੁਕਤਸਰ ਸਾਹਿਬ, 2 ਕੇਸ ਆਲਮਵਾਲਾ ਤੇ 1 ਕੇਸ ਕੋਠੇ ਦਸ਼ਮੇਸ਼ ਤੋਂ ਮਿਲਿਆ ਹੈ, ਜਿੰਨਾਂ ਨੂੰ ਹੁਣ ਵਿਭਾਗ ਵੱਲੋਂ ਆਈਸੁੂਲੇਟ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਅੱਜ 3 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 277 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਹੁਣ 464 ਸੈਂਪਲ ਬਕਾਇਆ ਹਨ। ਅੱਜ ਜ਼ਿਲੇ ਭਰ ਅੰਦਰੋਂ 596 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਹੁਣ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3935 ਹੋ ਗਈ ਹੈ, ਜਿਸ ਵਿਚੋਂ ਹੁਣ ਤੱਕ 3812 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਹੁਣ 25 ਕੇਸ ਸਰਗਰਮ ਚੱਲ ਰਹੇ ਹਨ।