ਰਾਜਵੰਤ ਸਿੰਘ
ਸ੍ਰੀ ਮੁਕਤਸਰ ਸਾਹਿਬ, 3 ਮਾਰਚ 2021-ਜ਼ਿਲੇ ਦੇ ਮਲੋਟ ਤੇ ਪਿੰਡ ਕੱਟਿਆਂਵਾਲੀ ਤੋਂ ਦੋ ਹੋਰ ਕੋਰੋਨਾ ਕੇਸਾਂ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਦੀ ਰਿਪੋਰਟ ਅਨੁਸਾਰ ਅੱਜ 3 ਮਰੀਜ਼ਾਂ ਨੂੰ ਠੀਕ ਕਰਕੇ ਘਰ ਵੀ ਭੇਜਿਆ ਗਿਆ ਹੈ। ਅੱਜ 34 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ 823 ਸੈਂਪਲ ਬਕਾਇਆ ਹਨ। ਅੱਜ ਜ਼ਿਲੇ ਭਰ ਅੰਦਰੋਂ375 ਨਵੇਂ ਸੈਂਪਲ ਇਕੱਤਰ ਕਰਕੇ ਜਾਂਚ ਲਈ ਵੀ ਭੇਜੇ ਗਏ ਹਨ। ਵਰਣਨਯੋਗ ਹੈ ਕਿ ਹੁੁਣ ਜ਼ਿਲੇ ਅੰਦਰ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ 3939 ਹੋ ਗਈ ਹੈ, ਜਿਸ ਵਿਚੋਂ ਹੁਣ ਤੱਕ 3815 ਮਰੀਜ਼ਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦੋਂਕਿ ਇਸ ਸਮੇਂ 26 ਕੇਸ ਸਰਗਰਮ ਚੱਲ ਰਹੇ ਹਨ।